ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਬ੍ਰਿਜ ਮੋਹਨ ਸੂਰੀ ਨੂੰ ਪਰਿਵਾਰ ਸਮੇਤ ਜਾਨੋਂ ਮਾਰਨ ਦੀ ਮਿਲੀ ਧਮਕੀ
ਅੰਮ੍ਰਿਤਸਰ: ਸ਼ਿਵ ਸੈਨਾ ਟਕਸਾਲੀ (ਸੁਧੀਰ ਸੂਰੀ) ਦੇ ਕੌਮੀ ਪ੍ਰਧਾਨ ਬ੍ਰਿਜ ਮੋਹਨ ਸੂਰੀ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਵਿਦੇਸ਼ੀ ਮੋਬਾਈਲ ਨੰਬਰਾਂ ਤੋਂ ਜਾਨੋਂ ਮਾਰਨ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਅਨੁਸਾਰ, ਫੋਨ ਕਰਨ ਵਾਲਿਆਂ ਨੇ ਘਰ ਵਿੱਚ ਵੜ ਕੇ ਹਮਲਾ ਕਰਨ, ਕਤਲ ਕਰਨ ਅਤੇ ਬੰਬ ਧਮਾਕੇ ਰਾਹੀਂ ਪਰਿਵਾਰ ਨੂੰ ਖਤਮ ਕਰਨ ਦੀ ਧਮਕੀ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ।ਬ੍ਰਿਜ ਮੋਹਨ ਸੂਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੋ ਵਿਦੇਸ਼ੀ ਮੋਬਾਈਲ ਨੰਬਰਾਂ ਤੋਂ ਧਮਕੀ ਭਰੀਆਂ ਕਾਲਾਂ ਆਈਆਂ । ਉਨ੍ਹਾਂ ਦੋਸ਼ ਲਾਇਆ ਕਿ ਫੋਨ ਕਰਨ ਵਾਲਿਆਂ ਨੇ ਪੂਰੇ ਸੂਰੀ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਪੁਲਿਸ ਸੁਰੱਖਿਆ ਦੇ ਬਾਵਜੂਦ ਉਹ ਉਨ੍ਹਾਂ ਦੇ ਪਰਿਵਾਰ ਨੂੰ ਨਹੀਂ ਬਖਸ਼ਣਗੇ ਅਤੇ ਹਮਲਾ ਕਰਨ ਲਈ ਘਰ ਵਿੱਚ ਦਾਖਲ ਹੋਣਗੇ।ਬ੍ਰਿਜ ਮੋਹਨ ਸੂਰੀ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਦੇ ਵੱਡੇ ਭਰਾ ਦੀ ਪਹਿਲਾਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਪਿਛੋਕੜ ਨੂੰ ਦੇਖਦੇ ਹੋਏ, ਪਰਿਵਾਰ ਨੂੰ ਮਾਰਨ ਅਤੇ ਬੰਬ ਧਮਾਕਾ ਕਰਨ ਦੀਆਂ ਧਮਕੀਆਂ ਮਿਲਣ ਨਾਲ ਉਨ੍ਹਾਂ ਦੀ ਚਿੰਤਾ ਹੋਰ ਵਧ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਜਾਂਚ ਸ਼ੁਰੂ ਕੀਤੀ ਜਾਵੇ, ਫੋਨ ਕਰਨ ਵਾਲਿਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸਬੰਧਤ ਮੋਬਾਈਲ ਨੰਬਰਾਂ ਦੀ ਤਕਨੀਕੀ ਜਾਂਚ ਕਰਵਾਉਣ ਦੇ ਨਾਲ-ਨਾਲ ਆਪਣੇ ਪਰਿਵਾਰ ਦੀ ਸੁਰੱਖਿਆ ਦੇ ਲਈ ਢੁਕਵੇਂ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ ।ਬ੍ਰਿਜ ਮੋਹਨ ਸੂਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੋ ਵਿਦੇਸ਼ੀ ਮੋਬਾਈਲ ਨੰਬਰਾਂ ਤੋਂ ਧਮਕੀ ਭਰੀਆਂ ਕਾਲਾਂ ਆਈਆਂ । ਉਨ੍ਹਾਂ ਦੋਸ਼ ਲਾਇਆ ਕਿ ਫੋਨ ਕਰਨ ਵਾਲਿਆਂ ਨੇ ਪੂਰੇ ਸੂਰੀ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਪੁਲਿਸ ਸੁਰੱਖਿਆ ਦੇ ਬਾਵਜੂਦ ਉਹ ਉਨ੍ਹਾਂ ਦੇ ਪਰਿਵਾਰ ਨੂੰ ਨਹੀਂ ਬਖਸ਼ਣਗੇ ਅਤੇ ਹਮਲਾ ਕਰਨ ਲਈ ਘਰ ਵਿੱਚ ਦਾਖਲ ਹੋਣਗੇ।ਬ੍ਰਿਜ ਮੋਹਨ ਸੂਰੀ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਦੇ ਵੱਡੇ ਭਰਾ ਦੀ ਪਹਿਲਾਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਪਿਛੋਕੜ ਨੂੰ ਦੇਖਦੇ ਹੋਏ, ਪਰਿਵਾਰ ਨੂੰ ਮਾਰਨ ਅਤੇ ਬੰਬ ਧਮਾਕਾ ਕਰਨ ਦੀਆਂ ਧਮਕੀਆਂ ਮਿਲਣ ਨਾਲ ਉਨ੍ਹਾਂ ਦੀ ਚਿੰਤਾ ਹੋਰ ਵਧ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਜਾਂਚ ਸ਼ੁਰੂ ਕੀਤੀ ਜਾਵੇ, ਫੋਨ ਕਰਨ ਵਾਲਿਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸਬੰਧਤ ਮੋਬਾਈਲ ਨੰਬਰਾਂ ਦੀ ਤਕਨੀਕੀ ਜਾਂਚ ਕਰਵਾਉਣ ਦੇ ਨਾਲ-ਨਾਲ ਆਪਣੇ ਪਰਿਵਾਰ ਦੀ ਸੁਰੱਖਿਆ ਦੇ ਲਈ ਢੁਕਵੇਂ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ ।
SikhDiary