ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਪੁਲਿਸ ਪ੍ਰਸ਼ਾਸ਼ਨ ਵਿੱਚ ਹੜਕੰਪ ਮਚ ਗਿਆ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਚੌਕਸ ਹੋ ਗਏ ਅਤੇ ਦਫ਼ਤਰ ਦੇ ਅਹਾਤੇ ਦਾ ਨਿਰੀਖਣ ਕੀਤਾ ਗਿਆ।ਮੁੱਢਲੀ ਜਾਣਕਾਰੀ ਦੇ ਅਨੁਸਾਰ, ਈਮੇਲ ਵਿੱਚ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ, ਪੁਲਿਸ ਅਧਿਕਾਰੀਆਂ ਨੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਦਫ਼ਤਰ ਦੇ ਅਹਾਤੇ ਦੀ ਜਾਂਚ ਕੀਤੀ। ਧਮਕੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਸਬੰਧਤ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੇ ਇਸ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਹੈ। ਧਮਕੀ ਭਰੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਲਈ, ਈ-ਮੇਲ ਨਾਲ ਸਬੰਧਤ ਤਕਨੀਕੀ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਸਕਦੀ ਹੈ। ਫਿਲਹਾਲ, ਧਮਕੀ ਦੀ ਅਸਲੀਅਤ ਅਤੇ ਇਸ ਦੇ ਪਿੱਛੇ ਦੇ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ। ਹੈ।