CM ਮਾਨ ਦਾ ਐਲਾਨ, ਸ਼ਹੀਦ ASI ਦੇ ਪਰਿਵਾਰ ਨੂੰ ਮਿਲੇਗੀ ਵੱਡੀ ਰਾਹਤ

ਚੰਡੀਗੜ੍ਹ: ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਏਐੱਸਆਈ ਇਕਬਾਲ ਸਿੰਘ ਦੇ ਪਰਿਵਾਰ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸ਼ਹੀਦ ਦੇ ਹੌਸਲੇ ਅਤੇ ਬਹਾਦਰੀ ਨੂੰ ਸਲਾਮ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ।ਮੁੱਖ ਮੰਤਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਸ਼ਹੀਦ ਏਐੱਸਆਈ ਇਕਬਾਲ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਇਹ ਰਕਮ ਡਿਊਟੀ ਦੌਰਾਨ ਸ਼ਹਾਦਤ ਦੇਣ ਵਾਲੇ ਪੁਲਿਸ ਮੁਲਾਜ਼ਮ ਦੇ ਪਰਿਵਾਰ ਦੀ ਸਹਾਇਤਾ ਲਈ ਦਿੱਤੀ ਜਾਵੇਗੀ।ਇਸ ਤੋਂ ਇਲਾਵਾ, HDFC ਬੈਂਕ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇਗੀ। ਇਸ ਤਰ੍ਹਾਂ ਪਰਿਵਾਰ ਨੂੰ ਕੁੱਲ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਵਾਹਿਗੁਰੂ ਅੱਗੇ ਸ਼ਹੀਦ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ ਦੀ ਅਰਦਾਸ ਕੀਤੀ।