ਸੋਨਾ-ਚਾਂਦੀ ਦੀਆਂ ਕੀਮਤਾਂ ‘ਚ ਆਈ ਗਿਰਾਵਟ

ਜਲੰਧਰ: ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਅੱਜ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ । ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ ਬੀਤੇ ਦਿਨ ਦੇ ਮੁਕਾਬਲੇ 24 ਕੈਰੇਟ ਅਤੇ 22 ਕੈਰੇਟ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੀ ਕਮੀ ਆਈ ਹੈ।ਐਸੋਸੀਏਸ਼ਨ ਮੁਤਾਬਕ ਅੱਜ 24 ਕੈਰੇਟ ਸੋਨੇ ਦੀ ਕੀਮਤ 1,52,300 ਰੁਪਏ ਸੀ, ਜਦੋਂ ਕਿ ਬੀਤੇ ਦਿਨ ਇਹ 1,52,600 ਰੁਪਏ ਸੀ। ਇਸੇ ਤਰ੍ਹਾਂ 22 ਕੈਰੇਟ ਸੋਨੇ ਦੀ ਕੀਮਤ 1,41,640 ਰੁਪਏ ਦਰਜ ਕੀਤੀ ਗਈ ਜੋ ਬੀਤੀ ਸ਼ਾਮ 1,41,920 ਰੁਪਏ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਚਾਂਦੀ ਦੀ ਕੀਮਤ 2,27,300 ਰੁਪਏ ਸੀ, ਜਦਕਿ ਬੀਤੇ ਦਿਨ ਇਸ ਦੀ ਕੀਮਤ 2,29,000 ਰੁਪਏ ਸੀ।ਅੱਜ ਦੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 24 ਕੈਰੇਟ ਸੋਨਾ: 1,52,300 (ਰੁਪਏ 300 ਦੀ ਗਿਰਾਵਟ) 22 ਕੈਰੇਟ ਸੋਨਾ: 1,41,640 (ਰੁਪਏ 280 ਦੀ ਗਿਰਾਵਟ) ਚਾਂਦੀ: 2,27,300 (ਰੁਪਏ 1,700 ਦੀ ਗਿਰਾਵਟ)