ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2 ਜਨਰਲ ਸਕੱਤਰ ਕੀਤੇ ਨਿਯੁਕਤ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਦੋ ਸੀਨੀਅਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।ਇਸ ਸਬੰਧੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਲੁਧਿਆਣਾ ਦੇ ਸਾਬਕਾ ਮੇਅਰ ਅਤੇ ਸੀਨੀਅਰ ਆਗੂ ਹਰਚਰਨ ਸਿੰਘ ਗੋਹਲਵੜੀਆ ਅਤੇ ਪਠਾਨਕੋਟ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਅਸ਼ੋਕ ਸ਼ਰਮਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।
SikhDiary