‘ਆਪ’ ਕੌਸਲਰ ਅਨੀਤਾ ਨੰਚਾਹਲ ਦਾ ਹੋਇਆ ਦੇਹਾਂਤ
ਚੰਡੀਗੜ੍ਹ: ‘ਆਪ’ ਕੌਸਲਰ ਅਨੀਤਾ ਨੰਚਾਹਲ ਪਿਛਲੇ ਕੁਝ ਸਮੇਂ ਤੋਂ ਸਿਹਤ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਉਨ੍ਹਾਂ ਦਾ ਚੂਲਾ ਟੁੱਟ ਗਿਆ ਸੀ, ਜਿਸ ਕਾਰਨ ਉਹ ਘਰ ਵਿੱਚ ਹੀ ਮੰਜੇ ’ਤੇ ਆਰਾਮ ਕਰ ਰਹੇ ਸਨ।ਪਰਿਵਾਰ ਮੁਤਾਬਕ ਅੱਜ ਸਵੇਰੇ ਅਨੀਤਾ ਨੰਚਾਹਲ ਨੇ ਅਚਾਨਕ ਬੇਚੈਨੀ ਮਹਿਸੂਸ ਹੋਣ ਦੀ ਸ਼ਿਕਾਇਤ ਕੀਤੀ। ਉਨ੍ਹਾਂ ਦੀ ਸਿਹਤ ਵਿਗੜਦੀ ਦੇਖ ਕੇ ਪਰਿਵਾਰ ਵਾਲਿਆਂ ਨੇ ਬਿਨਾਂ ਦੇਰੀ ਕੀਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਣ ਦਾ ਫ਼ੈਸਲਾ ਕੀਤਾ।ਉਨ੍ਹਾਂ ਨੂੰ ਤੁਰੰਤ ਲੁਧਿਆਣਾ ਦੇ ਫੋਰਟਿਸ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਗਿਆ। ਹਾਲਾਂਕਿ, ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਇਸ ਖ਼ਬਰ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
SikhDiary