ਮੋਗਾ ‘ਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਪਰਮਿੰਦਰ ਸਿੰਘ ਝੋਟਾ ਦੇ ਸਮਰਥਨ ‘ਚ ਕੀਤਾ ਜ਼ੋਰਦਾਰ ਪ੍ਰਦਰਸ਼ਨ

ਮੋਗਾ : ਮੋਗਾ ‘ਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਪਰਮਿੰਦਰ ਸਿੰਘ ਝੋਟਾ ਦੇ ਸਮਰਥਨ ‘ਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਜਪਾ ਆਗੂਆਂ ਨੇ ਸੂਬਾ ਸਰਕਾਰ ’ਤੇ ਤਾਨਾਸ਼ਾਹੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ।ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਰੁਕਣ ਦੀ ਬਜਾਏ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਗਰ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਬਚਾਇਆ ਜਾ ਰਿਹਾ ਹੈ।ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ ਅਤੇ ਆਮ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵੱਧ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਭਾਜਪਾ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੀ ਸਮੱਸਿਆ ਬਾਰੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।