ਝੋਟਾ ਮਾਮਲੇ ‘ਚ ਵੱਡੀ ਕਾਰਵਾਈ, ਮਾਨਸਾ ਦੀ SHO ਬੇਅੰਤ ਕੌਰ ਸਸਪੈਂਡ
ਮਾਨਸਾ: ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਪੁਲਿਸ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਾਨਸਾ ਦੇ ਸਿਟੀ-2 ਪੁਲਿਸ ਥਾਣੇ ਦੀ ਇੰਚਾਰਜ ਇੰਸਪੈਕਟਰ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਸੂਤਰਾਂ ਦੇ ਹਵਾਲੇ ਨਾਲ ਇਹ ਵੀ ਚਰਚਾ ਹੈ ਕਿ ਇਸ ਮਾਮਲੇ ਵਿੱਚ ਡੀਐਸਪੀ ਹਰਜਿੰਦਰ ਸਿੰਘ ਗਿੱਲ ਖ਼ਿਲਾਫ਼ ਵੀ ਕਾਰਵਾਈ ਹੋ ਸਕਦੀ ਹੈ। ਹਾਲਾਂਕਿ, ਉਨ੍ਹਾਂ ਬਾਰੇ ਅਗਲੇ ਕਦਮ ਦੀ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।
SikhDiary