50 ਤੋਂ ਜ਼ਿਆਦਾ ਆਈ.ਏ.ਐੱਸ. , ਪੀ.ਪੀ.ਪੀ. ਤੇ ਪੀ.ਸੀ.ਐੱਸ. ਅਧਿਕਾਰੀਆਂ ਨੂੰ ਸੀ.ਬੀ.ਆਈ. ਨੇ ਕੀਤਾ ਤਲਬ
ਚੰਡੀਗੜ੍ਹ: ਪੰਜਾਬ ਵਿੱਚ 50 ਤੋਂ ਜ਼ਿਆਦਾ ਆਈ.ਏ.ਐੱਸ. , ਪੀ.ਪੀ.ਪੀ. ਅਤੇ ਪੀ.ਸੀ.ਐੱਸ. ਅਧਿਕਾਰੀਆਂ ਨੂੰ ਸੀ.ਬੀ.ਆਈ. ਨੇ ਤਲਬ ਕੀਤਾ ਹੈ । ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ , ਸੀ.ਬੀ.ਆਈ. ਚੰਡੀਗੜ੍ਹ ਨੇ ਪੰਜਾਬ ਦੇ ਕਈ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਹੈ।ਇਨ੍ਹਾਂ ਮਾਮਲਿਆਂ ਵਿੱਚ ਰਿਸ਼ਵਤਖੋਰੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹੋਰ ਹਾਈ-ਪ੍ਰੋਫਾਈਲ ਮਾਮਲੇ ਸ਼ਾਮਲ ਹਨ। ਹਾਲਾਂਕਿ ਸੀ.ਬੀ.ਆਈ. ਨੇ ਹਾਲੇ ਤੱਕ ਇਸ ਸਬੰਧ ਵਿੱਚ ਕੋਈ ਅਧਿਕਾਰਤ ਨੋਟਿਸ ਜਾਰੀ ਨਹੀਂ ਕੀਤਾ ਹੈ, ਪਰ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਸੀ.ਬੀ.ਆਈ. ਨੇ ਆਈ.ਏ.ਐਸ., ਪੀ.ਪੀ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਸਮੇਤ 50 ਤੋਂ ਵੱਧ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਹੈ।ਫਿਲਹਾਲ , ਅਧਿਕਾਰੀਆਂ ਨੂੰ ਤਲਬ ਕੀਤੇ ਜਾਣ ਦੀ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ । ਇਸ ਮਾਮਲੇ ਵਿੱਚ ਸੀ.ਬੀ.ਆਈ. ਤੋਂ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।
SikhDiary