ਸਕੂਲੀ ਬੱਸ ਬੇਕਾਬੂ ਹੋ ਕੇ ਇਕ ਘਰ ਦੇ ਗੇਟ ਨਾਲ ਜਾ ਟਕਰਾਈ , ਇੱਕ ਬੱਚੇ ਨੂੰ ਲੱਗੀਆ ਸੱਟਾਂ
ਜਲੰਧਰ : ਸ਼ਹਿਰ ਦੇ ਸੋਢਲ ਇੰਡਸਟਰੀ ਇਲਾਕੇ ‘ਚ ਇਕ ਸਕੂਲੀ ਬੱਸ ਬੇਕਾਬੂ ਹੋ ਕੇ ਇਕ ਘਰ ਦੇ ਗੇਟ ਨਾਲ ਜਾ ਟਕਰਾ ਗਈ। ਹਾਦਸੇ ਦੇ ਸਮੇਂ ਬੱਸ ਵਿੱਚ 10 ਦੇ ਕਰੀਬ ਬੱਚੇ ਸਵਾਰ ਸਨ, ਜਿਨ੍ਹਾਂ ਵਿੱਚੋਂ ਇੱਕ ਬੱਚੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਘਰ ਦਾ ਗੇਟ ਟੁੱਟ ਗਿਆ ਅਤੇ ਕੰਧਾਂ ‘ਚ ਤਰੇੜਾਂ ਆ ਗਈਆਂ। ਹਾਦਸੇ ਵਿੱਚ ਸਕੂਲੀ ਬੱਸ ਵੀ ਨੁਕਸਾਨੀ ਗਈ। ਸੂਚਨਾ ਮਿਲਣ ‘ਤੇ ਥਾਣਾ ਨੰਬਰ 1 ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪਿਕਅੱਪ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ ਹਾਦਸਾ ਮਕਾਨ ਮਾਲਕ ਰਾਜਵੰਤ ਕੌਰ ਨੇ ਦੱਸਿਆ ਕਿ ਹਾਦਸੇ ਸਮੇਂ ਉਹ ਘਰ ਵਿੱਚ ਮੌਜੂਦ ਸੀ। ਇਸੇ ਦੌਰਾਨ ਇਕ ਤੇਜ਼ ਰਫ਼ਤਾਰ ਸਕੂਲੀ ਬੱਸ ਅਚਾਨਕ ਉਸ ਦੇ ਘਰ ਦੇ ਗੇਟ ਨਾਲ ਟਕਰਾ ਗਈ। ਟੱਕਰ ਕਾਰਨ ਗੇਟ ਟੁੱਟ ਗਿਆ ਅਤੇ ਦੀਵਾਰਾਂ ਵਿੱਚ ਤਰੇੜਾਂ ਆ ਗਈਆਂ। ਘਰ ਦੇ ਅੰਦਰ ਖੜ੍ਹੀ ਕਾਰ ਵੀ ਬੱਸ ਦੀ ਲਪੇਟ ਵਿੱਚ ਆਉਣ ਤੋਂ ਵਾਲ-ਵਾਲ ਬਚ ਗਈ।ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇੱਥੇ ਸਪੀਡ ਬਰੇਕਰ ਬਣਾਏ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਦੂਜੇ ਪਾਸੇ ਸਕੂਲ ਬੱਸ ਚਾਲਕ ਨੇ ਦੱਸਿਆ ਕਿ ਉਹ ਅੰਡਰਬ੍ਰਿਜ ਤੋਂ ਇੰਡਸਟਰੀ ਏਰੀਆ ਵੱਲ ਜਾ ਰਿਹਾ ਸੀ। ਇਸ ਦੌਰਾਨ ਚੌਰਾਹੇ ‘ਤੇ ਅਚਾਨਕ ਇਕ ਤੇਜ਼ ਰਫਤਾਰ ਪਿਕਅੱਪ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੱਸ ਬੇਕਾਬੂ ਹੋ ਕੇ ਘਰ ਦੇ ਗੇਟ ਨਾਲ ਜਾ ਟਕਰਾਈ। ਹਾਦਸੇ ਤੋਂ ਬਾਅਦ ਪਿਕਅੱਪ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਦੂਜੀ ਬੱਸ ਨਾਲ ਬੱਚਿਆਂ ਨੂੰ ਸਕੂਲ ਪਹੁੰਚਾਇਆ ਹਾਦਸੇ ਤੋਂ ਬਾਅਦ ਡਰਾਈਵਰ ਨੇ ਸਕੂਲ ਪ੍ਰਬੰਧਕਾਂ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਇਕ ਹੋਰ ਬੱਸ ਨੂੰ ਮੌਕੇ ‘ਤੇ ਭੇਜਿਆ ਗਿਆ ਅਤੇ ਉਸ ਵਿਚ ਬੱਚਿਆਂ ਨੂੰ ਸਕੂਲ ਲਿਜਾਇਆ ਗਿਆ। ਸਕੂਲ ਮੈਨੇਜਮੈਂਟ ਦੇ ਅਧਿਕਾਰੀਆਂ ਨੇ ਵੀ ਮੌਕੇ ‘ਤੇ ਪਹੁੰਚ ਕੇ ਪਰਿਵਾਰ ਨਾਲ ਗੱਲਬਾਤ ਕੀਤੀ। ਫਿਲਹਾਲ ਥਾਣਾ ਨੰਬਰ-1 ਦੀ ਪੁਲਿਸ ਸ਼ਿਕਾਇਤ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
SikhDiary