ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ‘ਚ ਚਿੱਟੇ (ਨਸ਼ੇ) ਦੇ ਕਾਰੋਬਾਰੀਆਂ ਵਿਰੁੱਧ ਆਵਾਜ਼ ਚੁੱਕਣ ਕਾਰਨ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ 

ਐਕਸ (X) ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ  ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਨੂੰ ਨਸ਼ੇ ਦੇ ਦਲਦਲ ਵਿੱਚ ਧੱਕਣ ਵਿੱਚ ਕੋਈ ਕਸਰ ਨਹੀਂ ਛੱਡੀ ਹੈ, ਜਿਸ ਕਾਰਨ ਕਈ ਪਰਿਵਾਰਾਂ ਨੂੰ ਆਪਣੇ ਬੱਚੇ ਗੁਆਉਣੇ ਪਏ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਜੋ ਗੁਆਇਆ ਹੈ, ਉਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।ਨਸ਼ੇ ਦੇ ਇਸ ਕਾਲੇ ਕਾਰੋਬਾਰ ਵਿਰੁੱਧ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਦੇ ਸਫ਼ਲ ਨਹੀਂ ਹੋਵੇਗੀ ਅਤੇ ਪ੍ਰਦੇਸ਼ਵਾਸੀ ਇਸ ਦਾ ਮੂੰਹ ਤੋੜ ਜਵਾਬ ਦੇਣਗੇ। ਸ਼੍ਰੀ  ਸ਼ਾਹ ਨੇ ਕਿਹਾ ਕਿ ਭਾਰਤ ਸਰਕਾਰ ਚਿੱਟੇ (ਨਸ਼ੇ) ਦੇ ਕਾਰੋਬਾਰੀਆਂ ਨੂੰ ਚੁਣ-ਚੁਣ ਕੇ ਜੇ਼ਲ੍ਹ ਦੀਆਂ ਸਲਾਖਾਂ ਪਿੱਛੇ ਭੇਜੇਗੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ੇ ਦੇ ਇਸ ਕਾਰੋਬਾਰ ਤੋਂ ਮੁਕਤ ਬਣਾ ਕੇ ਰਹੇਗੀ।