ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ‘ਚ ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰ ਵਿੱਚ ਦੋਸ਼ ਲਾਇਆ ਕਿ ਪੰਜਾਬ ਪੁਲਿਸ ਦੀ ਮੌਜੂਦਾ ਜਾਂਚ ਨਾਲ ਪੀੜਤ ਪਰਿਵਾਰ ਸੰਤੁਸ਼ਟ ਨਹੀਂ ਹੈ ਅਤੇ ਮਾਮਲੇ ਦੀ ਨਿਰਪੱਖਤਾ ਅਤੇ ਸੱਚਾਈ ਸਾਹਮਣੇ ਲਿਆਉਣ ਲਈ ਕੇਂਦਰੀ ਜਾਂਚ ਏਜੰਸੀ ਤੋਂ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ।