ਬਟਾਲਾ ਦੇ ਨੈਸ਼ਨਲ ਹਾਈਵੇਅ ‘ਤੇ ਸ਼ੱਕੀ ਹਾਲਾਤਾਂ ‘ਚ ਨੌਜਵਾਨ ਦੀ ਹੋਈ ਮੌਤ
ਬਟਾਲਾ : ਬਟਾਲਾ ਦੇ ਨੈਸ਼ਨਲ ਹਾਈਵੇਅ ‘ਤੇ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗਾਂਧੀ ਕੈਂਪ ਦੇ ਰਹਿਣ ਵਾਲੇ ਸੰਨੀ ਵਜੋਂ ਹੋਈ ਹੈ। ਉਸਦੀ ਮਾਂ ਨੇ ਉਸਦੇ ਦੋਸਤ ‘ਤੇ ਕਤਲ ਦੇ ਗੰਭੀਰ ਦੋਸ਼ ਲਗਾਏ ਹਨ, ਜਦਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ, ਸੰਨੀ ਆਪਣੇ ਇੱਕ ਦੋਸਤ ਨਾਲ ਘਰੋਂ ਨਿਕਲਿਆ ਸੀ। ਜਦੋਂ ਉਹ ਦੇਰ ਰਾਤ ਤੱਕ ਵਾਪਸ ਨਹੀਂ ਆਇਆ, ਤਾਂ ਉਸਦੀ ਮਾਂ ਕਮਲੇਸ਼ ਨੇ ਆਪਣੇ ਜਵਾਈ ਨੂੰ ਫੋਨ ਕਰਕੇ ਬਾਈਪਾਸ ਦੇ ਨੇੜੇ ਸੰਨੀ ਦੀ ਭਾਲ ਕਰਨ ਲਈ ਕਿਹਾ। ਇਸ ਦੌਰਾਨ, ਸੰਨੀ ਦੇ ਦੋਸਤ ਨੇ ਫੋਨ ਕਰਕੇ ਦੱਸਿਆ ਕਿ ਕਿਸੇ ਨੇ ਸੰਨੀ ਨੂੰ ਗੋਲੀ ਮਾਰ ਦਿੱਤੀ ਹੈ। ਇਹ ਜਾਣਕਾਰੀ ਮਿਲਣ ‘ਤੇ ਪਰਿਵਾਰ ਪੁਲਿਸ ਚੌਕੀ ਪਹੁੰਚਿਆ ਅਤੇ ਪੁਲਿਸ ਦੇ ਨਾਲ ਘਟਨਾ ਸਥਾਨ ‘ਤੇ ਗਿਆ। ਉੱਥੇ, ਸੰਨੀ ਖੂਨ ਨਾਲ ਲਥਪਥ ਹਾਲਤ ਵਿੱਚ ਪਿਆ ਮਿ ਲਿਆ।ਇਸ ਦੌਰਾਨ, ਸਿਵਲ ਲਾਈਨਜ਼ ਥਾਣੇ ਦੇ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਅੱਧੀ ਰਾਤ ਦੇ ਕਰੀਬ ਸੂਚਨਾ ਮਿਲੀ ਸੀ ਕਿ ਸੰਨੀ ਆਪਣੇ ਇੱਕ ਦੋਸਤ ਨਾਲ ਮੋਟਰਸਾਈਕਲ ‘ਤੇ ਪਿੰਡ ਐਮਾ ਵੱਲ ਜਾ ਰਿਹਾ ਸੀ। ਨੈਸ਼ਨਲ ਹਾਈਵੇਅ ‘ਤੇ ਪੰਜ ਨੌਜਵਾਨ ਖੜ੍ਹੇ ਸਨ। ਉਨ੍ਹਾਂ ਵਿੱਚੋਂ ਇੱਕ ਨੇ ਗੋਲੀ ਚਲਾ ਦਿੱਤੀ, ਜੋ ਸੰਨੀ ਨੂੰ ਜਾ ਲੱਗੀ।ਗੋਲੀ ਲੱਗਣ ਤੋਂ ਬਾਅਦ, ਦੋਵੇਂ ਮੋਟਰਸਾਈਕਲ ਤੋਂ ਡਿੱਗ ਗਏ ਅਤੇ ਕੁਝ ਦੂਰੀ ਤੱਕ ਚੱਲਣ ਤੋਂ ਬਾਅਦ ਸੰਨੀ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
SikhDiary