ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਵਿਪਨ ਕੁਮਾਰ ਦੇ ਘਰ ਪਹੁੰਚੀ ਸੀ.ਬੀ.ਆਈ. ਟੀਮ

ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਰਵਿੰਦਰ ਸਿੰਘ ਝੋਟਾ ਕਤਲ ਕੇਸ ਦੀ ਜਾਂਚ ਕਰ ਰਹੀ ਸੀ.ਬੀ.ਆਈ. ਟੀਮ ਹੁਣ ਵਿਪਨ ਕੁਮਾਰ ਦੇ ਘਰ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਵਿਪਿਨ ਉਹ ਵਿਅਕਤੀ ਦੱਸਿਆ ਜਾਂਦਾ ਹੈ ਜੋ ਅਸ਼ਵਨੀ ਕੁਮਾਰ ਨੂੰ ਆਪਣੇ ਨਾਲ ਲੈ ਗਿਆ ਸੀ।ਇਸ ਸਬੰਧੀ ਸੀ.ਬੀ.ਆਈ. ਦੀ ਟੀਮ ਵਿਪਨ ਦੇ ਘਰ ਪਹੁੰਚੀ ਅਤੇ ਜਾਂਚ ਕੀਤੀ। ਫਿਲਹਾਲ ਸੀ.ਬੀ.ਆਈ. ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ। ਇਸ ਮਾਮਲੇ ‘ਚ ਜਾਂਚ ਏਜੰਸੀ ਦੀ ਕਾਰਵਾਈ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਦੀ ਟੀਮ ਨੇ ਬੀਤੇ ਦਿਨ ਮਾਨਸਾ ਦੇ ਬਾਜ਼ਾਰਾਂ ਵਿੱਚ ਲੋਕਾਂ ਅਤੇ ਦੁਕਾਨਦਾਰਾਂ ਤੋਂ ਪੁੱਛਗਿੱਛ ਵੀ ਕੀਤੀ ਸੀ। ਇਸ ਤੋਂ ਪਹਿਲਾਂ ਟੀਮ ਨੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ।