ਪਰਵਿੰਦਰ ਝੋਟਾ ਮਾਮਲਾ: ਭਲਕੇ ਮਾਨਸਾ ਪਹੁੰਚਣਗੇ ਰਾਕੇਸ਼ ਟਿਕੈਤ
ਮਾਨਸਾ/ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਮਾਨਸਾ ਪਹੁੰਚਣਗੇ। ਉਹ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਮੋਰਚੇ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦੇ ਦੁਪਹਿਰ ਕਰੀਬ 12 ਵਜੇ ਮਾਨਸਾ ਪਹੁੰਚਣ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਸਾਂਝੀ ਕੀਤੀ।ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ, ਜਿਸ ਦਾ ਸੂਬੇ ਦੀ ਨੌਜਵਾਨ ਪੀੜ੍ਹੀ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਅਨੁਸਾਰ ਨਸ਼ਿਆਂ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋਏ ਹਨ।ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਅਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਇਨਸਾਫ਼ ਦਿਵਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਯਤਨ ਕਰਨ ਦੀ ਲੋੜ ਹੈ।ਲੱਖੋਵਾਲ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾਈ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਟੀਮਾਂ ਸਮੇਤ 24 ਅਕਤੂਬਰ ਨੂੰ ਮਾਨਸਾ ਪਹੁੰਚਣ।ਉਨ੍ਹਾਂ ਕਿਸਾਨ ਜਥੇਬੰਦੀ ਦੇ ਆਗੂਆਂ ਨੂੰ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ।
SikhDiary