ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਨਸ਼ੀਲੇ ਕੈਪਸੂਲ ਸਮੇਤ 9 ਦੋਸ਼ੀ ਗ੍ਰਿਫ਼ਤਾਰ

ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੀਲੇ ਕੈਪਸੂਲ ਸਮੇਤ 9 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਗਗਨਦੀਪ ਸਿੰਘ ਵਾਸੀ ਬਠਿੰਡਾ ਨੂੰ ਕੈਂਟ ਰਿੰਗ ਰੋਡ ਤੋਂ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਕੈਂਟ ਦੀ ਪੁਲਿਸ ਨੇ ਸੂਰਜ ਕੁਮਾਰ ਵਾਸੀ ਭੁੱਚੋ ਮੰਡੀ ਨੂੰ 60 ਨਸ਼ੀਲੇ ਕੈਪਸੂਲ ਸਮੇਤ ਕਾਬੂ ਕੀਤਾ ਹੈ।ਸਦਰ ਬਠਿੰਡਾ ਪੁਲਿਸ ਨੇ ਮੁਲਜ਼ਮ ਸੁਖਪ੍ਰੀਤ ਸਿੰਘ ਵਾਸੀ ਵਿਰਕ ਖੁਰਦ ਨੂੰ ਬੱਲੂਆਣਾ ਤੋਂ 45 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਭਗਤਾ ਭਾਈਕਾ ਪੁਲਿਸ ਨੇ ਮੁਲਜ਼ਮ ਹਰਪ੍ਰੀਤ ਸਿੰਘ ਵਾਸੀ ਮਲੂਕਾ ਨੂੰ 19 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਮੁਲਜ਼ਮ ਗੁਰਤੇਜ ਸਿੰਘ ਵਾਸੀ ਰਾਮਪੁਰਾ ਨੂੰ ਅਨਾਜ ਮੰਡੀ ਤੋਂ 45 ਨਸ਼ੀਲੇ ਕੈਪਸੂਲ ਸਮੇਤ ਕਾਬੂ ਕੀਤਾ ਹੈ।ਇੱਕ ਹੋਰ ਮਾਮਲੇ ਵਿੱਚ ਥਾਣਾ ਕੋਟਫੱਤਾ ਪੁਲਿਸ ਨੇ ਮੁਲਜ਼ਮ ਦੀਪਕ ਕੁਮਾਰ ਵਾਸੀ ਗੜ੍ਹੀ ਦੇਵੀ ਨਗਰ ਨੇੜੇ ਭਾਈ ਬਖਤੌਰ ਨੂੰ 60 ਨਸ਼ੀਲੇ ਕੈਪਸੂਲ ਸਮੇਤ ਕਾਬੂ ਕੀਤਾ ਹੈ। ਥਾਣਾ ਮੌੜ ਦੀ ਪੁਲਿਸ ਨੇ ਮੁਲਜ਼ਮ ਪੰਮਾ ਸਿੰਘ ਵਾਸੀ ਮਾਨਸਾ ਕਲਾਂ ਨੂੰ 20 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇੱਕ ਹੋਰ ਮਾਮਲੇ ਵਿੱਚ ਥਾਣਾ ਸੰਗਤ ਦੀ ਪੁਲਿਸ ਨੇ ਮੁਲਜ਼ਮ ਜਸਵੀਰ ਸਿੰਘ ਵਾਸੀ ਫੁੱਲੋਮਿੱਠੀ ਨੂੰ ਨਰ ਸਿੰਘ ਕਲੋਨੀ ਤੋਂ 60 ਨਸ਼ੀਲੇ ਕੈਪਸੂਲ ਸਮੇਤ ਕਾਬੂ ਕੀਤਾ ਹੈ।ਇਸੇ ਤਰ੍ਹਾਂ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਮੁਲਜ਼ਮ ਸਤਪਾਲ ਸਿੰਘ ਵਾਸੀ ਲੁਲਾਬਾਈ ਨੂੰ ਝੁੰਬਾ ਨੇੜਿਓਂ ਕਾਬੂ ਕਰਕੇ ਉਸ ਕੋਲੋਂ 60 ਨਸ਼ੀਲੇ ਕੈਪਸੂਲ ਪ੍ਰੇਗਾਬਾਲੀਨ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।