ਭਲਕੇ ਅੰਮ੍ਰਿਤਸਰ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਲਕੇ , ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਭਲਕੇ , 27 ਅਕਤੂਬਰ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਕਾਰਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਭਲਕੇ , 27 ਅਕਤੂਬਰ ਦਿਨ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।