ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ‘ਚ ਅੱਧੀ ਰਾਤ ਨੂੰ ਝੜਪ, ਵਿਦਿਆਰਥੀ ’ਤੇ ਚਾਕੂ ਨਾਲ ਹਮਲਾ

ਮੁੱਢਲੀ ਜਾਣਕਾਰੀ ਅਨੁਸਾਰ, ਦੋਵੇਂ ਵਿਦਿਆਰਥੀ ਇੱਕੋ ਕਮਰੇ ਵਿੱਚ ਰਹਿੰਦੇ ਸਨ। ਉਨ੍ਹਾਂ ਵਿਚਕਾਰ ਛੱਤ ਵਾਲਾ ਪੱਖਾ ਚਲਾਉਣ ਨੂੰ ਲੈ ਕੇ ਬਹਿਸ ਸ਼ੁਰੂ ਹੋਈ। ਕਹਾਸੁਣੀ ਅਤੇ ਗਾਲੀ-ਗਲੋਚ ਤੋਂ ਬਾਅਦ ਮਾਮਲਾ ਹੱਥੋਪਾਈ ਤੱਕ ਪਹੁੰਚ ਗਿਆ। ਇਸ ਦੌਰਾਨ ਇੱਕ ਵਿਦਿਆਰਥੀ ਨੇ ਕਥਿਤ ਤੌਰ ’ਤੇ ਆਪਣੇ ਰੂਮਮੇਟ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜ਼ਖਮੀ ਵਿਦਿਆਰਥੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।