AAP ਨੇ ਖੋਲ੍ਹੇ ਆਪਣੇ ਪੱਤੇ, ਪਹਿਲੀ ਉਮੀਦਵਾਰ ਸੂਚੀ ‘ਚ ਕਈ ਵੱਡੇ ਨਾਂ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ (AAP) ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਜਾਰੀ ਅਧਿਕਾਰਤ ਸੂਚੀ ਵਿੱਚ 40 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨਗੇ, ਜਦਕਿ ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ ਨੂੰ ਟਿਕਟ ਦਿੱਤੀ ਗਈ ਹੈ।ਪਾਰਟੀ ਵੱਲੋਂ ਜਾਰੀ ਸੂਚੀ ਵਿੱਚ ਬਟਾਲਾ, ਅਜਨਾਲਾ, ਅੰਮ੍ਰਿਤਸਰ ਦੱਖਣੀ, ਤਰਨਤਾਰਨ, ਲੁਧਿਆਣਾ ਦੇ ਵੱਖ-ਵੱਖ ਹਲਕਿਆਂ ਸਮੇਤ ਮਾਲਵਾ, ਮਾਝਾ ਅਤੇ ਦੋਆਬਾ ਖੇਤਰ ਦੀਆਂ ਸੀਟਾਂ ਲਈ ਉਮੀਦਵਾਰਾਂ ਦੇ ਨਾਮ ਸ਼ਾਮਲ ਹਨ।ਪਾਰਟੀ ਵੱਲੋਂ ਜਾਰੀ ਅਧਿਕਾਰਤ ਸੂਚੀ ਮੁਤਾਬਕ ਉਮੀਦਵਾਰਾਂ ਅਤੇ ਉਨ੍ਹਾਂ ਦੇ ਹਲਕਿਆਂ ਦੇ ਨਾਮ ਇਸ ਤਰ੍ਹਾਂ ਹਨ:ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਬੈਠਕ ਹੋਈ ਸੀ। ਇਹ ਮੀਟਿੰਗ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਹੋਰ ਆਗੂ ਸ਼ਾਮਲ ਹੋਏ ਸਨ।ਮੀਟਿੰਗ ਦੌਰਾਨ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਪਹਿਲਾਂ ਹੀ ਸੰਕੇਤ ਦਿੱਤਾ ਸੀ ਕਿ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ਨੀਵਾਰ ਨੂੰ ਜਾਰੀ ਕੀਤੀ ਜਾਵੇਗੀ।ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਸੀ ਕਿ ਮੀਟਿੰਗ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਦੇ ਨਾਲ-ਨਾਲ ਚੋਣ ਉਮੀਦਵਾਰਾਂ ਬਾਰੇ ਵੀ ਚਰਚਾ ਹੋਈ ਹੈ। ਪਾਰਟੀ ਵੱਲੋਂ ਸਾਰੀਆਂ ਸੀਟਾਂ ਲਈ ਟਿਕਟਾਂ ਦਾ ਐਲਾਨ ਇੱਕੋ ਵਾਰ ਕਰਨ ਦੀ ਬਜਾਏ ਵੱਖ-ਵੱਖ ਪੜਾਵਾਂ ਵਿੱਚ ਕੀਤਾ ਜਾਵੇਗਾ।ਸ਼ੁਰੂਆਤੀ ਵਿਚਾਰ-ਵਟਾਂਦਰੇ ਦੌਰਾਨ ਦੋ ਵਾਰ ਚੋਣ ਜਿੱਤ ਚੁੱਕੇ ਉਮੀਦਵਾਰਾਂ ਨੂੰ ਤੀਜੀ ਵਾਰ ਮੈਦਾਨ ਵਿੱਚ ਉਤਾਰਨ ਦੇ ਮੁੱਦੇ ‘ਤੇ ਵੀ ਧਿਆਨ ਦਿੱਤਾ ਗਿਆ। ਹੁਣ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਬਾਕੀ ਰਹਿੰਦੀਆਂ ਸੀਟਾਂ ਲਈ ਉਮੀਦਵਾਰਾਂ ਦੇ ਐਲਾਨ ਦੀ ਉਡੀਕ ਕੀਤੀ ਜਾ ਰਹੀ ਹੈ।
SikhDiary