ਡੇਰਾ ਬਾਬਾ ਨਾਨਕ ਦੇ ਪਿੰਡ ‘ਚੋਂ ਮਿਲਿਆ ਡਰੋਨ
ਗੁਰਦਾਸਪੁਰ: ਪਾਕਿਸਤਾਨ ਵੱਲੋਂ ਆਏ ਦਿਨ ਸਰਹੱਦ ‘ਤੇ ਡਰੋਨ ਭੇਜਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸੇ ਦੌਰਾਨ ਅੱਜ ਸਰਹੱਦੀ ਸ਼ਹਿਰ ਡੇਰਾ ਬਾਬਾ ਨਾਨਕ ਦੇ ਪਿੰਡ ਪਖੋਕੇ ਮਹਿਮਰਾ ਵਿੱਚ ਇੱਕ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਐਂਟੀ-ਡਰੋਨ ਡਿਵਾਈਸ ਰਾਹੀਂ ਸਾਨੂੰ ਪਾਕਿਸਤਾਨ ਵੱਲੋਂ ਡਰੋਨ ਦੇ ਕੁਝ ਸਿਗਨਲ ਮਿਲੇ ਸਨ। ਇਨ੍ਹਾਂ ਸਿਗਨਲਾਂ ਦੀ ਲੋਕੇਸ਼ਨ ਡੇਰਾ ਬਾਬਾ ਨਾਨਕ ਦੇ ਪਿੰਡ ਪਖੋਕੇ ਮਹਿਮਰਾ ਵਿੱਚ ਮਿਲੀ।ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਪਹੁੰਚ ਕੇ ਤਲਾਸ਼ੀ ਲਈ। ਇਸ ਦੌਰਾਨ ਉੱਥੋਂ ਇੱਕ ਡਰੋਨ ਬਰਾਮਦ ਹੋਇਆ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
SikhDiary