ਲੁਧਿਆਣਾ ’ਚ NRI ਮਹਿਲਾ ਦਾ ਬੇਰਹਿਮੀ ਨਾਲ ਕਤਲ
ਲੁਧਿਆਣਾ: ਪੱਖੋਵਾਲ ਰੋਡ ਦੇ ਵਿਕਾਸ ਨਗਰ ਇਲਾਕੇ ਵਿੱਚ ਇੱਕ NRI ਮਹਿਲਾ ਦਾ ਚਾਕੂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕਮਲਜੀਤ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਚਾਰ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪੰਜਾਬ ਪਰਤੀ ਸੀ। ਘਰ ਦੇ ਕਮਰੇ ਵਿੱਚੋਂ ਉਸ ਦੀ ਖੂਨ ਨਾਲ ਲਥਪਥ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਮਿਲੀ ਜਾਣਕਾਰੀ ਅਨੁਸਾਰ ਮਹਿਲਾ ਦੇ ਸਰੀਰ ’ਤੇ ਚਾਕੂ ਨਾਲ ਕੀਤੇ ਗਏ ਕਈ ਵਾਰਾਂ ਦੇ ਨਿਸ਼ਾਨ ਸਨ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਦੀਪ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਇਸ ਮਾਮਲੇ ਵਿੱਚ ਮਹਿਲਾ ਦੇ ਪਤੀ ਰਵਿੰਦਰ ਸਿੰਘ ’ਤੇ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਪੁਲਸ ਵੱਲੋਂ ਅਜੇ ਤੱਕ ਕਿਸੇ ਨੂੰ ਕਤਲ ਦਾ ਦੋਸ਼ੀ ਕਰਾਰ ਨਹੀਂ ਦਿੱਤਾ ਗਿਆ ਅਤੇ ਵਾਰਦਾਤ ਦੇ ਪਿੱਛੇ ਦਾ ਕਾਰਨ ਵੀ ਸਪੱਸ਼ਟ ਨਹੀਂ ਹੋਇਆ ਹੈ।ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਰ ਦਾ ਮੁਆਇਨਾ ਕਰਕੇ ਸਬੂਤ ਇਕੱਠੇ ਕੀਤੇ। ਪੁਲਸ ਵੱਲੋਂ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ।ਜਾਂਚ ਟੀਮ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਕਮਲਜੀਤ ਕੌਰ ਦਾ ਕਤਲ ਕਿਨ੍ਹਾਂ ਹਾਲਾਤ ਵਿੱਚ ਹੋਇਆ ਅਤੇ ਇਸ ਵਾਰਦਾਤ ਪਿੱਛੇ ਕੀ ਕਾਰਨ ਸੀ। ਫਿਲਹਾਲ ਪੁਲਸ ਜਾਂਚ ਜਾਰੀ ਹੈ ਅਤੇ ਮਾਮਲੇ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਡੀਕ ਹੈ।
SikhDiary