ਭਾਰਤ-ਜਾਪਾਨ ਹਾਕੀ ਫਾਈਨਲ ਅੱਜ, CM ਮਾਨ ਵੀ ਪਹੁੰਚਣਗੇ ਸਟੇਡੀਅਮ

ਮੋਹਾਲੀ: ਮੋਹਾਲੀ ਦੇ ਫੇਜ਼-9 ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦਾ ਫਾਈਨਲ ਮੁਕਾਬਲਾ ਖੇਡਿਆ ਜਾਵੇਗਾ। ਸ਼ਾਮ 7 ਵਜੇ ਸ਼ੁਰੂ ਹੋਣ ਵਾਲੇ ਇਸ ਮੈਚ ਨੂੰ ਲੈ ਕੇ ਹਾਕੀ ਪ੍ਰੇਮੀਆਂ ਵਿੱਚ ਕਾਫ਼ੀ ਉਤਸ਼ਾਹ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੁਕਾਬਲੇ ਨੂੰ ਦੇਖਣ ਲਈ ਪਹੁੰਚਣਗੇ।ਫਾਈਨਲ ਦੇ ਮੱਦੇਨਜ਼ਰ ਸਟੇਡੀਅਮ ਵਿੱਚ ਵੱਡੀ ਗਿਣਤੀ ਵਿੱਚ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਕਾਰਨ ਮੋਹਾਲੀ ਪੁਲਿਸ ਨੇ ਸ਼ਹਿਰ ਵਿੱਚ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਵਿਸ਼ੇਸ਼ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ।ਭਾਰਤ ਅਤੇ ਜਾਪਾਨ ਦੇ ਫਾਈਨਲ ਮੁਕਾਬਲੇ ਤੋਂ ਪਹਿਲਾਂ ਸ਼ਾਮ 4:30 ਵਜੇ ਤੀਜੇ ਸਥਾਨ ਲਈ ਮਲੇਸ਼ੀਆ ਅਤੇ ਦੱਖਣੀ ਕੋਰੀਆ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਸ ਮੈਚ ਵਿੱਚ ਜਿੱਤਣ ਵਾਲੀ ਟੀਮ ਨੂੰ ਕਾਂਸੀ ਦਾ ਤਮਗਾ ਮਿਲੇਗਾ।ਮੈਚ ਦੌਰਾਨ ਦਰਸ਼ਕਾਂ ਦੀ ਭੀੜ ਕਾਰਨ ਫੇਜ਼-9, ਫੇਜ਼-10, ਪੀਸੀਏ ਲਾਈਟ ਪੁਆਇੰਟ ਅਤੇ ਹਾਕੀ ਸਟੇਡੀਅਮ ਦੇ ਆਲੇ-ਦੁਆਲੇ ਦੀਆਂ ਸੜਕਾਂ ’ਤੇ ਟ੍ਰੈਫਿਕ ਦਾ ਦਬਾਅ ਵਧ ਸਕਦਾ ਹੈ। ਇਸ ਲਈ ਪੁਲਿਸ ਨੇ ਲੋਕਾਂ ਨੂੰ ਸਟੇਡੀਅਮ ਦੇ ਨੇੜੇ ਬੇਲੋੜੀ ਆਵਾਜਾਈ ਤੋਂ ਬਚਣ ਅਤੇ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।ਮੋਹਾਲੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ:ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਲੋਕ ਪੁਲਿਸ ਹੈਲਪਲਾਈਨ ਨੰਬਰ 112 ’ਤੇ ਸੰਪਰਕ ਕਰ ਸਕਦੇ ਹਨ। ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਫਾਈਨਲ ਮੁਕਾਬਲੇ ਦੌਰਾਨ ਆਵਾਜਾਈ ਵਿਵਸਥਾ ਸੁਚਾਰੂ ਬਣੀ ਰਹੇ।