ਨਸ਼ਾ ਛੁਡਾਊ ਰੈਲੀ ਤੋਂ ਪਰਤ ਰਹੇ ਭਾਜਪਾ ਆਗੂ ਦੀ ਸੜਕ ਹਾਦਸੇ ‘ਚ ਹੋਈ ਮੌਤ
ਮਾਨਸਾ : ਮਾਨਸਾ ਦੇ ਕਸਬਾ ਝੁਨੀਰ ‘ਚ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਨਸ਼ਾ ਛੁਡਾਊ ਰੈਲੀ ਤੋਂ ਪਰਤ ਰਹੇ ਭਾਜਪਾ ਆਗੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ।ਮ੍ਰਿਤਕ ਭਾਜਪਾ ਆਗੂ ਪਿੰਡ ਰਾਮਦਿੱਤੇ ਵਾਲਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਜਾਣਕਾਰੀ ਅਨੁਸਾਰ ਜਦੋਂ ਭਾਜਪਾ ਆਗੂ ਰੈਲੀ ਤੋਂ ਵਾਪਸ ਆ ਰਹੇ ਸਨ ਤਾਂ ਪਿੰਡ ਖੋਟ ਧਰਮੂ ਨੇੜੇ ਉਨ੍ਹਾਂ ਦੀ ਸਵਿਫ਼ਟ ਕਾਰ ਇੱਕ ਟਰੱਕ ਨਾਲ ਟਕਰਾ ਗਈ।ਇਸ ਦੌਰਾਨ ਇੱਕ ਭਾਜਪਾ ਆਗੂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ‘ਚ ਸਵਾਰ ਬਾਕੀ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਪਰ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ।
SikhDiary