ਦੋਰਾਂਗਲਾ ਪੁਲਿਸ ਨੇ 85 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ
ਗੁਰਦਾਸਪੁਰ : ਦੋਰਾਂਗਲਾ ਪੁਲਿਸ ਨੇ ਇਕ ਔਰਤ ਨੂੰ 85 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਇਕ ਸ਼ੱਕੀ ਵਿਅਕਤੀ ਮਨਪ੍ਰੀਤ ਕੌਰ ਪਤਨੀ ਅਮਰੀਕ ਸਿੰਘ ਵਾਸੀ ਦੋਰਾਂਗਲਾ ਨੂੰ ਚੌਕੀ ਪਿੰਡ ਉਮਰਪੁਰ ਖੁਰਦ ਤੋਂ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਕੇ ਜਦੋਂ ਉਕਤ ਸ਼ੱਕੀ ਵਿਅਕਤੀ ਕੋਲੋਂ ਮਿਲੇ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ‘ਚੋਂ 85 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ‘ਤੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।
SikhDiary