ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-22 ਵਿੱਚ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਨਿਤਿਨ ਵਜੋਂ ਹੋਈ ਹੈ, ਜੋ ਚੰਡੀਗੜ੍ਹ ਪੁਲਿਸ ਦੀ ਖਾਤਾ ਸ਼ਾਖਾ ਵਿੱਚ ਤਾਇਨਾਤ ਸੀ।ਜਾਣਕਾਰੀ ਮੁਤਾਬਕ ਇਹ ਘਟਨਾ ਸੈਕਟਰ-22 ਵਿੱਚ ਵਾਪਰੀ। ਸੂਤਰਾਂ ਅਨੁਸਾਰ ਹੈੱਡ ਕਾਂਸਟੇਬਲ ਨੂੰ ਉਸ ਸਮੇਂ ਗੋਲੀ ਮਾਰੀ ਗਈ, ਜਦੋਂ ਉਹ ਸੁੱਤਾ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਸੈਕਟਰ-17 ਥਾਣੇ ਦੀ ਪੁਲਿਸ ਅਤੇ ਸਬੰਧਤ ਪੁਲਿਸ ਚੌਕੀ ਦੀ ਟੀਮ ਮੌਕੇ ’ਤੇ ਪਹੁੰਚੀ।ਪੁਲਿਸ ਨੇ ਘਟਨਾ ਵਾਲੀ ਥਾਂ ਨੂੰ ਸੁਰੱਖਿਅਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕ੍ਰਾਈਮ ਸੀਨ ਤੋਂ ਸਬੂਤ ਇਕੱਠੇ ਕਰਨ ਲਈ ਸੀਐੱਫਐੱਸ ਸੈੱਲ ਦੇ ਮਾਹਿਰਾਂ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ।ਫਿਲਹਾਲ ਪੁਲਿਸ ਵੱਲੋਂ ਵਾਰਦਾਤ ਦੇ ਕਾਰਨਾਂ ਅਤੇ ਹਮਲਾਵਰ ਦੀ ਪਛਾਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਨਾਲ ਜੁੜੇ ਹੋਰ ਵੇਰਵਿਆਂ ਦੀ ਉਡੀਕ ਹੈ।
SikhDiary