ਜਲੰਧਰ ‘ਚ 6 ਸਾਲਾ ਬੱਚੇ ਦੀ ਰਿਪੋਰਟ ਆਈ ਸਵਾਈਨ ਫਲੂ ਪਾਜ਼ੇਟਿਵ
ਜਲੰਧਰ : ਬੀਤੇ ਦਿਨ ਇਕ 6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 29 ਹੋ ਗਈ ਹੈ। ਸਿਵਲ ਸਰਜਨ ਡਾ.ਰਾਜੇਸ਼ ਗਰਗ ਨੇ ਦੱਸਿਆ ਕਿ ਵਿਭਾਗ ਵੱਲੋਂ ਬੀਤੇ ਦਿਨ ਜਿਸ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਉਹ ਏਕਤਾ ਨਗਰ ਦਾ ਵਸਨੀਕ ਹੈ।ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਮਰੀਜ਼ਾਂ ਵਿੱਚੋਂ ਇੱਕ ਦਾ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿੱਚ ਇਲਾਜ ਚੱਲ ਰਿਹਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ ਸਵਾਈਨ ਫਲੂ ਦੇ ਸ਼ੱਕੀ 131 ਮਰੀਜ਼ਾਂ ਦੇ ਸੈਂਪਲ ਲਏ ਗਏ ਹਨ ਅਤੇ ਇਨ੍ਹਾਂ ਵਿੱਚੋਂ 29 ਦੀ ਰਿਪੋਰਟ ਪਾਜ਼ੇਟਿਵ ਆਈ ਹੈ।
SikhDiary