ਬਾਬਾ ਬਲਬੀਰ ਸਿੰਘ 96 ਕਰੋੜੀ ਨੂੰ ਮਿਲੇ ਫਿਲਮ ਅਦਾਕਾਰ ਰਾਜ ਕੁੰਦਰਾ

ਅੰਮ੍ਰਿਤਸਰ: ਫਿਲਮ ਅਦਾਕਾਰ ਰਾਜ ਕੁੰਦਰਾ ਨੇ ਅੰਮ੍ਰਿਤਸਰ ਵਿਖੇ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਵਿਚਾਲੇ ਵੱਖ-ਵੱਖ ਧਾਰਮਿਕ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਹੋਇਆ।ਮੁਲਾਕਾਤ ਦੌਰਾਨ ਧਾਰਮਿਕ ਮਾਮਲਿਆਂ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਗੱਲਬਾਤ ਕੀਤੀ ਗਈ। ਇਸ ਮੌਕੇ ਬਾਬਾ ਬਲਬੀਰ ਸਿੰਘ ਵੱਲੋਂ ਰਾਜ ਕੁੰਦਰਾ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੁਲਾਕਾਤ ਸਮੇਂ ਰਾਜ ਕੁੰਦਰਾ ਦੇ ਨਾਲ ਬੀਬੀ ਪਰਮਜੀਤ ਕੌਰ ਪਿੰਕੀ ਭੈਣ ਜੀ ਅਤੇ ਹਰਮੀਤ ਸਿੰਘ ਸਲੂਜਾ ਵੀ ਮੌਜੂਦ ਸਨ। ਮੁਲਾਕਾਤ ਦੌਰਾਨ ਧਾਰਮਿਕ ਵਿਚਾਰਾਂ ਅਤੇ ਸਿੱਖ ਮਸਲਿਆਂ ਨਾਲ ਸਬੰਧਤ ਗੱਲਬਾਤ ਹੋਈ।ਮੁਲਾਕਾਤ ਤੋਂ ਬਾਅਦ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਰਾਜ ਕੁੰਦਰਾ ਨੂੰ ਸਨਮਾਨਿਤ ਕੀਤੇ ਜਾਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।