ਸੋਨਾ 2500 ਰੁਪਏ ਸਸਤਾ , ਚਾਂਦੀ ਦੇ ਵੀ ਡਿੱਗੇ ਰੇਟ
ਪੰਜਾਬ : ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ ਅੱਜ 1,52,700 ਰੁਪਏ ਹੈ, ਜਦੋਂ ਕਿ ਸ਼ਨੀਵਾਰ ਨੂੰ ਇਸ ਦੀ ਕੀਮਤ 1,55,200 ਰੁਪਏ ਸੀ। ਯਾਨੀ 24 ਕੈਰੇਟ ਸੋਨਾ 2500 ਰੁਪਏ ਸਸਤਾ ਹੋ ਗਿਆ ਹੈ।ਇਸ ਦੇ ਨਾਲ ਹੀ ਅੱਜ 22 ਕੈਰੇਟ ਸੋਨੇ ਦੀ ਕੀਮਤ 1,42,010 ਰੁਪਏ ਹੈ, ਜਦੋਂ ਕਿ ਸ਼ਨੀਵਾਰ ਨੂੰ ਇਹ 1,44,340 ਰੁਪਏ ਸੀ। ਇਸ ‘ਚ 2,330 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਚਾਂਦੀ ਦੀ ਗੱਲ ਕਰੀਏ ਤਾਂ ਅੱਜ ਇਸ ਦੀ ਕੀਮਤ 2,31,500 ਰੁਪਏ ਸੀ, ਜਦੋਂ ਕਿ ਸ਼ਨੀਵਾਰ ਨੂੰ ਚਾਂਦੀ 2,38,200 ਰੁਪਏ ਸੀ। ਯਾਨੀ ਚਾਂਦੀ ਦੀ ਕੀਮਤ ‘ਚ 6,700 ਰੁਪਏ ਦੀ ਗਿਰਾਵਟ ਆਈ ਹੈ।
SikhDiary