ਹਾਈ ਕੋਰਟ ਨੇ ਰੀਅਲ ਅਸਟੇਟ ਕਾਰੋਬਾਰੀ ਬਾਜਵਾ ਨੂੰ ਝਟਕਾ: ਮਨੀ ਲਾਂਡਰਿੰਗ ਮਾਮਲੇ ’ਚ ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੀਅਲ ਅਸਟੇਟ ਕੰਪਨੀ ਬਾਜਵਾ ਡਿਵੈਲਪਰਜ਼ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਦੀ ਰੈਗੂਲਰ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਕੀਤੀ ਜਾ ਰਹੀ ਜਾਂਚ ਨਾਲ ਸਬੰਧਤ ਹੈ।