ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਇਕ ਵਾਰ ਫਿਰ ਆਈ ਗਿਰਾਵਟ
ਪੰਜਾਬ : ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਰਾਹਤ ਦੀ ਖ਼ਬਰ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਇਕ ਵਾਰ ਫਿਰ ਗਿਰਾਵਟ ਆਈ ਹੈ।24 ਕੈਰੇਟ ਸੋਨਾ ਅੱਜ 150,600 ਰੁਪਏ ‘ਤੇ ਪਹੁੰਚ ਗਿਆ ਹੈ, ਜਦੋਂ ਕਿ ਬੀਤੇ ਦਿਨ ਇਸ ਦੀ ਕੀਮਤ 152,700 ਰੁਪਏ ਸੀ। ਯਾਨੀ 24 ਕੈਰੇਟ ਸੋਨੇ ਦੀ ਕੀਮਤ 2,100 ਰੁਪਏ ਘਟ ਗਈ ਹੈ। ਅੱਜ 22 ਕੈਰੇਟ ਸੋਨੇ ਦੀ ਕੀਮਤ 140,060 ਰੁਪਏ ਹੈ, ਜਦੋਂ ਕਿ ਬੀਤੇ ਦਿਨ ਇਹ 142,010 ਰੁਪਏ ਸੀ। ਇਸ ‘ਚ 1,950 ਰੁਪਏ ਦੀ ਕਮੀ ਦਰਜ ਕੀਤੀ ਗਈ ਹੈ।ਜੇਕਰ ਚਾਂਦੀ ਦੀ ਗੱਲ ਕਰੀਏ ਤਾਂ ਅੱਜ ਇਸ ਦੀ ਕੀਮਤ 228,800 ਰੁਪਏ ਹੈ, ਜਦੋਂ ਕਿ ਬੀਤੇ ਦਿਨ ਚਾਂਦੀ 231,500 ਰੁਪਏ ਸੀ। ਇਸ ਤਰ੍ਹਾਂ ਚਾਂਦੀ ਦੀ ਕੀਮਤ ‘ਚ 2700 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਰਾਫਾ ਬਾਜ਼ਾਰ ‘ਚ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਦੇ ਵਿਚਕਾਰ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਗਿਰਾਵਟ ਨੇ ਖਰੀਦਦਾਰਾਂ ਨੂੰ ਰਾਹਤ ਦਿੱਤੀ ਹੈ।
SikhDiary