ਰਾਜੋਆਣਾ ਨਾਲ ਜਥੇਦਾਰ ਗੜਗੱਜ ਤੇ ਧਾਮੀ ਦੀ ਮੁਲਾਕਾਤ
ਪਟਿਆਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਜਥੇਦਾਰ ਗੜਗੱਜ ਨੇ ਰਾਜੋਆਣਾ ਵੱਲੋਂ ਲੰਬੇ ਸਮੇਂ ਤੋਂ ਚੱਲ ਰਹੇ ਮਾਮਲੇ ’ਤੇ ਜਲਦ ਫੈਸਲਾ ਕੀਤੇ ਜਾਣ ਦੀ ਗੱਲ ਦੱਸੀ।ਜਥੇਦਾਰ ਮੁਤਾਬਕ ਰਾਜੋਆਣਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਕਿਸੇ ਤਰਲੇ ਜਾਂ ਵਿਸ਼ੇਸ਼ ਰਿਆਇਤ ਦੀ ਨਹੀਂ, ਸਗੋਂ ਲੰਬਿਤ ਮਾਮਲੇ ਦਾ ਅੰਤਿਮ ਫੈਸਲਾ ਕਰਨ ਦੀ ਹੈ। ਉਨ੍ਹਾਂ ਅਨੁਸਾਰ ਫੈਸਲਾ ਜੋ ਵੀ ਹੋਵੇ, ਪਰ ਇਸ ਨੂੰ ਲੰਬੇ ਸਮੇਂ ਤੱਕ ਪੈਂਡਿੰਗ ਨਹੀਂ ਰੱਖਿਆ ਜਾਣਾ ਚਾਹੀਦਾ।ਮੁਲਾਕਾਤ ਦੌਰਾਨ ਰਹਿਮ ਦੀ ਅਪੀਲ ਦਾ ਮਾਮਲਾ ਵੀ ਵਿਚਾਰਿਆ ਗਿਆ। ਜਥੇਦਾਰ ਗੜਗੱਜ ਨੇ ਦੱਸਿਆ ਕਿ ਰਾਜੋਆਣਾ ਨੇ ਕਿਹਾ ਹੈ ਕਿ ਉਹ ਕਿਸੇ ਅੱਗੇ ਤਰਲੇ ਨਹੀਂ ਕਰ ਰਹੇ, ਪਰ ਉਨ੍ਹਾਂ ਨਾਲ ਸਬੰਧਤ ਲੰਬਿਤ ਮਾਮਲੇ ਦਾ ਨਿਪਟਾਰਾ ਹੋਣਾ ਚਾਹੀਦਾ ਹੈ।ਸਤੰਬਰ 2026 ਵਿੱਚ ਰਾਜੋਆਣਾ ਵੱਲੋਂ ਵੀ ਆਪਣੀ ਲੰਬਿਤ ਰਹਿਮ ਦੀ ਅਪੀਲ ’ਤੇ ਜਲਦ ਅਤੇ ਅੰਤਿਮ ਫੈਸਲੇ ਦੀ ਮੰਗ ਕੀਤੇ ਜਾਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ।ਜਥੇਦਾਰ ਗੜਗੱਜ ਨੇ ਮੁਲਾਕਾਤ ਤੋਂ ਬਾਅਦ ਸਿੱਖ ਇਤਿਹਾਸ ਅਤੇ ਪਰੰਪਰਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖ ਪਰੰਪਰਾ ਵਿੱਚ ਸ਼ਹਾਦਤ ਨੂੰ ਸਵੀਕਾਰ ਕਰਨ ਦੀ ਗੱਲ ਰਹੀ ਹੈ, ਪਰ ਕਿਸੇ ਅੱਗੇ ਝੁਕਣ ਨੂੰ ਨਹੀਂ। ਉਨ੍ਹਾਂ ਮੁਤਾਬਕ ਰਾਜੋਆਣਾ ਵੀ ਇਸੇ ਸੰਦਰਭ ਵਿੱਚ ਆਪਣੀ ਗੱਲ ਰੱਖ ਰਹੇ ਹਨ।ਜਥੇਦਾਰ ਨੇ ਦੱਸਿਆ ਕਿ ਰਾਜੋਆਣਾ ਨੇ ਇਹ ਵੀ ਕਿਹਾ ਕਿ ਉਹ ਜ਼ਿੱਲਤ ਨਾਲੋਂ ਸ਼ਹਾਦਤ ਨੂੰ ਤਰਜੀਹ ਦੇਣਗੇ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਐਸਜੀਪੀਸੀ ਵੱਲੋਂ ਵੀ ਮਾਮਲੇ ਸਬੰਧੀ ਜਲਦ ਫੈਸਲਾ ਕਰਨ ਦੀ ਗੱਲ ਰੱਖੀ ਹੈ।ਇਸ ਮਾਮਲੇ ਵਿੱਚ ਰਾਜੋਆਣਾ ਦੀ ਰਹਿਮ ਦੀ ਅਪੀਲ ਲੰਬੇ ਸਮੇਂ ਤੋਂ ਵਿਚਾਰ ਅਧੀਨ ਹੈ। ਅਪ੍ਰੈਲ 2026 ਵਿੱਚ ਸੁਪਰੀਮ ਕੋਰਟ ਨੇ ਵੀ ਕੇਂਦਰ ਸਰਕਾਰ ਨੂੰ ਇਸ ਸਬੰਧੀ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ।
SikhDiary