ਪੰਜਾਬ ਦੇ ਸਕੂਲਾਂ ਦੀ ਟਾਈਮਿੰਗ ’ਚ ਬਦਲਾਅ

ਚੰਡੀਗੜ੍ਹ: ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੀ ਟਾਈਮਿੰਗ ਵਿੱਚ ਤਬਦੀਲੀ ਕੀਤੀ ਜਾ ਰਹੀ ਹੈ। ਨਵਾਂ ਸ਼ਡਿਊਲ 1 ਅਕਤੂਬਰ ਤੋਂ ਲਾਗੂ ਹੋ ਕੇ 31 ਅਕਤੂਬਰ ਤੱਕ ਜਾਰੀ ਰਹੇਗਾ।ਵਿਭਾਗ ਵੱਲੋਂ ਜਾਰੀ ਸਮੇਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਲੱਗਣਗੇ। ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਲਾਸਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਚੱਲਣਗੀਆਂ। ਇਹ ਟਾਈਮਿੰਗ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ’ਤੇ ਵੀ ਲਾਗੂ ਹੋਵੇਗੀ।ਸਕੂਲਾਂ ਦੀ ਟਾਈਮਿੰਗ ਵਿੱਚ ਅਗਲਾ ਬਦਲਾਅ 1 ਨਵੰਬਰ ਤੋਂ 28 ਫਰਵਰੀ ਤੱਕ ਰਹੇਗਾ। ਇਸ ਦੌਰਾਨ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗਣਗੇ। ਉੱਥੇ ਹੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਹੋਵੇਗਾ।ਵਿਭਾਗ ਦੇ ਸ਼ਡਿਊਲ ਮੁਤਾਬਕ 1 ਮਾਰਚ ਤੋਂ 31 ਮਾਰਚ ਤੱਕ ਸਕੂਲਾਂ ਦੀ ਟਾਈਮਿੰਗ ਫਿਰ ਬਦਲੇਗੀ। ਇਸ ਸਮੇਂ ਦੌਰਾਨ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਅਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਲੱਗਣਗੇ।ਹੋਰ ਤਾਜ਼ਾ ਤੇ ਭਰੋਸੇਮੰਦ ਖ਼ਬਰਾਂ ਅਤੇ ਹਰ ਪਲ ਦੀ ਅਪਡੇਟ ਲਈ ਚੜ੍ਹਦੀਕਲਾ ਟਾਈਮ ਟੀਵੀ ਨਾਲ ਜੁੜੇ ਰਹੋ, ਸਾਡੇ ਚੈਨਲ ਨੂੰ Subscribe ਕਰੋ ਅਤੇ ਹਰ ਨਵੀਂ ਖ਼ਬਰ ਸਭ ਤੋਂ ਪਹਿਲਾਂ ਆਪਣੇ ਤੱਕ ਪਹੁੰਚਾਓ।