ਜਲੰਧਰ ‘ਚ ਸਕੂਲਾਂ ਤੇ ਦੇਵੀ ਤਾਲਾਬ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਜਲੰਧਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੱਜ ਜਲੰਧਰ ‘ਚ ਹੋਣ ਵਾਲੀ ਰੈਲੀ ਤੋਂ ਪਹਿਲਾਂ ਸਕੂਲਾਂ ਅਤੇ ਦੇਵੀ ਤਾਲਾਬ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਕਾਰਨ ਹੜਕੰਪ ਮਚ ਗਿਆ ਹੈ।ਜਾਣਕਾਰੀ ਮੁਤਾਬਕ ਅੱਜ , ਬੁੱਧਵਾਰ ਸਵੇਰੇ ਜਲੰਧਰ ਦੇ ਕੈਂਬਰਿਜ ਸਕੂਲ ਦੇ ਅਧਿਕਾਰਤ ਈ-ਮੇਲ ‘ਤੇ ਧਮਕੀ ਭਰਿਆ ਸੰਦੇਸ਼ ਮਿ ਲਿਆ। ਈ-ਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਕੂਲਾਂ ਨੂੰ 11:11 ਵਜੇ ਅਤੇ ਦੇਵੀ ਤਾਲਾਬ ਮੰਦਰ ਨੂੰ 12:11 ਵਜੇ ਬੰਬ ਨਾਲ ਉਡਾਇਆ ਜਾਵੇਗਾ। ਦੇਵੀ ਤਾਲਾਬ ਮੰਦਰ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਾਣ ਦਾ ਪ੍ਰੋਗਰਾਮ ਵੀ ਪ੍ਰਸਤਾਵਿਤ ਹੈ।ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਈ-ਮੇਲ ਦੇ ਸਰੋਤ ਅਤੇ ਇਸ ਵਿੱਚ ਕੀਤੇ ਗਏ ਦਾਅਵਿਆਂ ਦੀ ਜਾਂਚ ਕਰ ਰਹੀ ਹੈ। ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਸਬੰਧਤ ਏਜੰਸੀਆਂ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ।