ਪੰਜਾਬ ਕਾਂਗਰਸ ਪ੍ਰਧਾਨ ਬਣਨ ਮਗਰੋਂ ਪਰਗਟ ਸਿੰਘ ਬੰਗਲਾ ਸਾਹਿਬ ਨਤਮਸਤਕ
ਪਰਗਟ ਸਿੰਘ ਨੇ ਅਰਦਾਸ ਦੌਰਾਨ ਕਿਹਾ ਕਿ ਉਹ ਮਿਲੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਮਰਤਾ ਅਤੇ ਪੰਜਾਬ ਦੀ ਸੇਵਾ ਦੀ ਭਾਵਨਾ ਨਾਲ ਨਿਭਾਉਣ ਦੇ ਯੋਗ ਹੋਣ।ਕਾਂਗਰਸ ਹਾਈਕਮਾਂਡ ਨੇ 2 ਅਕਤੂਬਰ ਨੂੰ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਸੀ। ਇਹ ਨਿਯੁਕਤੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੋਈ।ਪਰਗਟ ਸਿੰਘ ਜਲੰਧਰ ਕੈਂਟ ਤੋਂ ਵਿਧਾਇਕ ਹਨ ਅਤੇ ਉਹ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਵੀ ਰਹਿ ਚੁੱਕੇ ਹਨ। ਉਹ ਪੰਜਾਬ ਸਰਕਾਰ ਵਿੱਚ ਸਿੱਖਿਆ ਅਤੇ ਖੇਡ ਮੰਤਰੀ ਵਜੋਂ ਵੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ।ਪਰਗਟ ਸਿੰਘ ਦੀ ਪਤਨੀ ਬਰਿੰਦਰ ਪ੍ਰੀਤ ਕੌਰ ਨੇ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਖੇਡ ਪਿਛੋਕੜ ਤੋਂ ਹਨ ਅਤੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਮਿਲੀਆਂ ਜ਼ਿੰਮੇਵਾਰੀਆਂ ਨੂੰ ਦ੍ਰਿੜਤਾ ਨਾਲ ਨਿਭਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਉਡੀਕ ਕਰ ਰਹੇ ਹਨ।ਪੰਜਾਬ ਕਾਂਗਰਸ ਦੀ ਕਮਾਨ ਮਿਲਣ ਤੋਂ ਬਾਅਦ ਪਰਗਟ ਸਿੰਘ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।
SikhDiary