ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਸਨ।ਇਸ ਮੌਕੇ ਉਨ੍ਹਾਂ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸਚਿਨ ਪਾਇਲਟ ਨਾਲ ਪੰਜਾਬ ਕਾਂਗਰਸ ਦੀ ਮਜ਼ਬੂਤੀ, ਸੰਗਠਨ ਅਤੇ ਪੰਜਾਬ ਦੇ ਲੋਕਾਂ ਦੇ ਮੁੱਦਿਆਂ ‘ਤੇ ਚਰਚਾ ਕੀਤੀ।
SikhDiary