ਰਾਸ਼ਟਰਪਤੀ ਦ੍ਰੌਪਦੀ ਮੁਰਮੂ ਪਹੁੰਚੇ ਪੰਜਾਬ , CM ਭਗਵੰਤ ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ: ਦੇਸ਼ ਦੀ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਦੇ ਪੰਜਾਬ ਪਹੁੰਚਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਏਅਰਪੋਰਟ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਅਤੇ ਪੰਜਾਬ ਵਾਸੀਆਂ ਵੱਲੋਂ ਰਾਸ਼ਟਰਪਤੀ ਨੂੰ ਸੂਬੇ ਦੀ ਧਰਤੀ ’ਤੇ ‘ਜੀ ਆਇਆਂ ਨੂੰ’ ਆਖਿਆ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਪਣੀ ਰਵਾਇਤੀ ਮਹਿਮਾਨ-ਨਿਵਾਜ਼ੀ ਅਤੇ ਸਤਿਕਾਰ ਲਈ ਜਾਣਿਆ ਜਾਂਦਾ ਹੈ। ਇਸੇ ਭਾਵਨਾ ਨਾਲ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਪੰਜਾਬ ਪਹੁੰਚਣ ’ਤੇ ਸਵਾਗਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਗੁਰੂਆਂ-ਪੀਰਾਂ ਦੀ ਪਵਿੱਤਰ ਧਰਤੀ ਪੰਜਾਬ ’ਤੇ ਦੇਸ਼ ਦੀ ਰਾਸ਼ਟਰਪਤੀ ਦਾ ਆਉਣਾ ਸੂਬੇ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਰਾਸ਼ਟਰਪਤੀ ਦੀ ਫੇਰੀ ਨੂੰ ਲੈ ਕੇ ਲੋੜੀਂਦੇ ਪ੍ਰਬੰਧ ਕੀਤੇ ਗਏ।