ਫੂਡ ਸੇਫਟੀ ਟੀਮ ਨੇ ਤਿੰਨ ਵਾਹਨਾਂ ਦੀ ਕੀਤੀ ਜਾਂਚ , 175 ਕਿਲੋ ਪਨੀਰ ਮੌਕੇ ‘ਤੇ ਹੀ ਕੀਤਾ ਨਸ਼ਟ
ਲੁਧਿਆਣਾ : ਲੋਕਾਂ ਨੂੰ ਸੁਰੱਖਿਅਤ ਅਤੇ ਸਾਫ-ਸੁਥਰਾ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਫੂਡ ਸੇਫਟੀ ਟੀਮ ਨੇ ਡੇਹਲੋਂ ਵਿਖੇ ਵਿਸ਼ੇਸ਼ ਨਾਕਾ ਲਗਾਇਆ। ਇਸ ਦੌਰਾਨ ਟੀਮ ਨੇ ਖਾਣ ਪੀਣ ਦਾ ਸਮਾਨ ਲੈ ਕੇ ਜਾ ਰਹੇ ਤਿੰਨ ਵਾਹਨਾਂ ਨੂੰ ਰੋਕ ਕੇ ਜਾਂਚ ਕੀਤੀ। ਜਾਂਚ ਦੌਰਾਨ ਪਨੀਰ, ਦੇਸੀ ਘਿਓ ਅਤੇ ਚਿੱਟੇ ਮੱਖਣ ਦੇ ਸੈਂਪਲ ਲਏ ਗਏ। ਇਸ ਦੇ ਨਾਲ ਹੀ 175 ਕਿਲੋ ਪਨੀਰ ਨੂੰ ਮੌਕੇ ‘ਤੇ ਹੀ ਨਸ਼ਟ ਕਰਵਾ ਦਿੱਤਾ ਗਿਆ।ਜਾਂਚ ਦੌਰਾਨ 175 ਕਿਲੋ ਸ਼ੱਕੀ ਪਨੀਰ ਹੋਇਆ ਬਰਾਮਦ ਜ਼ਿਲ੍ਹਾ ਸਿਹਤ ਅਫ਼ਸਰ ਡਾ: ਅਸ਼ੀਸ਼ ਚਾਵਲਾ ਨੇ ਦੱਸਿਆ ਕਿ ਟੀਮ ਨੇ ਸ਼ੱਕ ਦੇ ਆਧਾਰ ‘ਤੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ‘ਚ ਮੌਜੂਦ ਖਾਣ-ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਕੀਤੀ । ਸ਼ੱਕੀ ਪਾਏ ਜਾਣ ਵਾਲੇ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਨਿਰਧਾਰਿਤ ਵਿਧੀ ਅਨੁਸਾਰ ਲਏ ਗਏ ਅਤੇ ਜਾਂਚ ਲਈ ਫੂਡ ਲੈਬਾਰਟਰੀ ਭੇਜੇ ਗਏ। ਲੈਬ ਦੀ ਰਿਪੋਰਟ ਆਉਣ ਤੋਂ ਬਾਅਦ ਜੇਕਰ ਕੋਈ ਸੈਂਪਲ ਫੂਡ ਸੇਫਟੀ ਦੇ ਮਾਪਦੰਡਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ 175 ਕਿਲੋ ਪਨੀਰ ਸ਼ੱਕੀ ਪਾਇਆ ਗਿਆ ਅਤੇ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ, ਤਾਂ ਜੋ ਇਹ ਮੰਡੀ ‘ਚ ਨਾ ਪਹੁੰਚ ਸਕੇ। ਪਨੀਰ ਦਾ ਨਿਸ਼ਚਿਤ ਵਿਧੀ ਅਨੁਸਾਰ ਨਿਪਟਾਰਾ ਕੀਤਾ ਗਿਆ।ਲੋਕਾਂ ਨੂੰ ਕੀਤੀ ਜਾ ਰਹੀ ਵਿਸ਼ੇਸ਼ ਅਪੀਲ ਡਾ: ਚਾਵਲਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਟੈਸਟਿੰਗ ਅਤੇ ਸੈਂਪਲੰਿਗ ਕੀਤੀ ਜਾ ਰਹੀ ਹੈ। ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਨਾਕੇ ਲਗਾ ਕੇ ਅਚਨਚੇਤ ਨਿਰੀਖਣ ਕਰਕੇ ਖਾਣ-ਪੀਣ ਵਾਲੀਆਂ ਵਸਤਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖਾਣ-ਪੀਣ ਦੀਆਂ ਵਸਤੂਆਂ ਦੀ ਖਰੀਦਦਾਰੀ ਕਰਦੇ ਸਮੇਂ ਪੈਕਿੰਗ, ਲੇਬਲ, ਮੈਨੂਫੈਕਚਰਿੰਗ ਅਤੇ ਮਿਆਦ ਪੁੱਗਣ ਜਾਂ ਤਰੀਕ ਤੋਂ ਪਹਿਲਾਂ ਚੰਗੀ ਤਰ੍ਹਾਂ ਚੈੱਕ ਕਰਨ। ਜੇਕਰ ਕਿਸੇ ਵੀ ਖਾਣ-ਪੀਣ ਦੀ ਵਸਤੂ ਵਿੱਚ ਮਿਲਾਵਟ ਜਾਂ ਗੁਣਵੱਤਾ ਬਾਰੇ ਕੋਈ ਸ਼ੱਕ ਹੋਵੇ ਤਾਂ ਸਿਹਤ ਵਿਭਾਗ ਜਾਂ ਫੂਡ ਸੇਫਟੀ ਅਧਿਕਾਰੀਆਂ ਨੂੰ ਸੂਚਿਤ ਕਰੋ।
SikhDiary