ਚੰਡੀਗੜ੍ਹ ਪ੍ਰਸ਼ਾਸਨ ਨੇ 9 ਨਵੰਬਰ (ਸੋਮਵਾਰ) ਨੂੰ ਜਨਤਕ ਛੁੱਟੀ ਦਾ ਕੀਤਾ ਐਲਾਨ
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਗੋਵਰਧਨ ਪੂਜਾ ਅਤੇ ਵਿਸ਼ਵਕਰਮਾ ਦਿਵਸ ਦੇ ਮੱਦੇਨਜ਼ਰ 9 ਨਵੰਬਰ (ਸੋਮਵਾਰ) ਨੂੰ ਜਨਤਕ ਛੁੱਟੀ ਐਲਾਨੀ ਹੈ। ਇਸ ਸਬੰਧੀ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਦੇ ਇਸ ਫ਼ੈਸਲੇ ਤਹਿਤ ਚੰਡੀਗੜ੍ਹ ਅਧੀਨ ਪੈਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਇਕਾਈਆਂ ਵਿੱਚ ਛੁੱਟੀ ਰਹੇਗੀ।ਵਰਨਣਯੋਗ ਹੈ ਕਿ ਸਾਲ 2026 ਦੇ ਛੁੱਟੀਆਂ ਦੇ ਕੈਲੰਡਰ ਵਿੱਚ ਪਹਿਲਾਂ 9 ਨਵੰਬਰ ਨੂੰ ਪਾਬੰਦੀਸ਼ੁਦਾ ਛੁੱਟੀ ਵਜੋਂ ਸ਼ਾਮਲ ਕੀਤਾ ਗਿਆ ਸੀ, ਪਰ ਹੁਣ ਇਸ ਨੂੰ ਜਨਤਕ ਛੁੱਟੀ ਵਿੱਚ ਬਦਲ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ 30 ਦਸੰਬਰ, 2025 ਨੂੰ ਜਾਰੀ ਛੁੱਟੀਆਂ ਦੇ ਕੈਲੰਡਰ ਵਿੱਚ ਸੋਧ ਕਰਕੇ ਇਹ ਫ਼ੈਸਲਾ ਲਿਆ ਹੈ। ਇਸ ਸਬੰਧ ਵਿੱਚ ਨੋਟੀਫਿਕੇਸ਼ਨ ਦੀਆਂ ਕਾਪੀਆਂ ਕੇਂਦਰ ਸਰਕਾਰ ਦੇ ਨਾਲ-ਨਾਲ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ।
SikhDiary