ਪੰਜਾਬ ਦੇ ਇਨ੍ਹਾਂ 8 ਜ਼ਿਲ੍ਹਿਆਂ ’ਚ ਪੈ ਸਕਦਾ ਹੈ ਮੀਂਹ

ਪੰਜਾਬ ਵਿੱਚ ਪਿਛਲੇ ਕਰੀਬ 10 ਦਿਨਾਂ ਤੋਂ ਮੌਸਮ ਖੁਸ਼ਕ ਬਣਿਆ ਹੋਇਆ ਹੈ, ਪਰ ਹੁਣ ਸੂਬੇ ਦੇ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 12 ਅਤੇ 13 ਨਵੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ. ਵਰੁਣ ਵਿਸ਼ਵਾਸ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਇਸ ਦਾ ਅਸਰ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਸਕਦਾ ਹੈ।12 ਨਵੰਬਰ ਨੂੰ ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਰੋਪੜ ਅਤੇ ਪਠਾਨਕੋਟ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।13 ਨਵੰਬਰ ਨੂੰ ਗੁਰਦਾਸਪੁਰ, ਪਠਾਨਕੋਟ, ਰੋਪੜ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈ ਸਕਦਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣ ਦੇ ਵੀ ਆਸਾਰ ਹਨ। ਇਸ ਤੋਂ ਇਲਾਵਾ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ ਅਤੇ ਕੁਝ ਥਾਵਾਂ ’ਤੇ ਹਲਕੀ ਕਿਣਮਿਣ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 14 ਨਵੰਬਰ ਤੋਂ ਪੰਜਾਬ ਵਿੱਚ ਮੌਸਮ ਮੁੜ ਸਾਫ਼ ਹੋਣ ਦੀ ਉਮੀਦ ਹੈ।