ਗੁਰਦਾਸਪੁਰ ‘ਚ ਅੱਜ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਰਹੇਗੀ ਬੰਦ

ਗੁਰਦਾਸਪੁਰ : ਗੁਰਦਾਸਪੁਰ ਵਿੱਚ ਅੱਜ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL), ਬਹਿਰਾਮਪੁਰ ਦੇ ਸਬ-ਡਿਵੀਜ਼ਨਲ ਅਫ਼ਸਰ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਅਨੁਸਾਰ, 66 ਕੇ.ਵੀ. ਸਬ-ਸਟੇਸ਼ਨ ਬਹਮਣੀ ਵਿਖੇ ਜ਼ਰੂਰੀ ਮੁਰੰਮਤ ਦੇ ਕੰਮ ਕਾਰਨ ਅੱਜ , ਸ਼ਨੀਵਾਰ, 14 ਨਵੰਬਰ 2026 ਨੂੰ ਬਿਜਲੀ ਸਪਲਾਈ ਬੰਦ ਰਹੇਗੀ।ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਸ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਕਾਰਨ 11 ਕੇ.ਵੀ. ਫੀਡਰ ਮਰਦਾਨਾ ਏ.ਪੀ., ਜੋਗਰ ਏ.ਪੀ., ਤਰਬ ਏ.ਪੀ., ਅੱਡਾ ਬਹਿਰਾਮਪੁਰ ਯੂ.ਪੀ.ਐੱਸ., ਦੇਵਦਾ ਯੂ.ਪੀ.ਐੱਸ., ਦਬੁਰਜੀ ਯੂ.ਪੀ.ਐੱਸ. ਅਤੇ ਬਹਮਣੀ ਕੈਟਾਗਰੀ-1 ਆਦਿ ਫੀਡਰਾਂ ਅਧੀਨ ਆਉਂਦੇ ਸਾਰੇ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।ਵਿਭਾਗ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਲੋੜ ਅਨੁਸਾਰ ਜ਼ਰੂਰੀ ਕੰਮ ਪਹਿਲਾਂ ਹੀ ਨਿਪਟਾ ਲੈਣ, ਕਿਉਂਕਿ ਨਿਰਧਾਰਤ ਸਮੇਂ ਦੌਰਾਨ ਬਿਜਲੀ ਸਪਲਾਈ ਬੰਦ ਰਹੇਗੀ। ਮੁਰੰਮਤ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਬਿਜਲੀ ਸਪਲਾਈ ਮੁੜ ਬਹਾਲ ਕਰ ਦਿੱਤੀ ਜਾਵੇਗੀ।