ਪੈਨਸ਼ਨਰਾਂ ਲਈ ਰਾਹਤ ਦੀ ਖ਼ਬਰ

ਮੋਹਾਲੀ : ਪੈਨਸ਼ਨਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ‘ਪੈਨਸ਼ਨ ਸੇਵਾ ਪੋਰਟਲ’ ਸਬੰਧੀ ਇਕ ਵਿਸ਼ੇਸ਼ ਕੈਂਪ 19 ਨਵੰਬਰ ਤੋਂ 21 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰ ਮੋਹਾਲੀ ਵਿਖੇ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਖਜ਼ਾਨਾ ਅਫ਼ਸਰ ਰੇਣੂਕਾ ਨੇ ਦੱਸਿਆ ਕਿ ਜਿਨ੍ਹਾਂ ਪੈਨਸ਼ਨਰਜ਼ ਦਾ ਜੀਵਨ ਸਰਟੀਫਿਕੇਟ ਜਾਂ ਈ-ਕੇ.ਵਾਈ.ਸੀ. ਹਾਲੇ ਬਕਾਇਆ ਹੈ, ਉਹ ਇਸ ਵਿਸ਼ੇਸ਼ ਕੈਂਪ ਦੌਰਾਨ ਆ ਕੇ ਆਪਣਾ ਜੀਵਨ ਸਰਟੀਫਿਕੇਟ ਅਤੇ ਈ-ਕੇ.ਵਾਈ.ਸੀ. ਪ੍ਰਕਿਰਿਆ ਮੌਕੇ ‘ਤੇ ਹੀ ਪੂਰੀ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਪੈਨਸ਼ਨਰ ਆਪਣਾ ਆਧਾਰ ਕਾਰਡ, ਪੈਨ ਕਾਰਡ, ਬੈਂਕ ਪਾਸਬੁੱਕ, ਪੀ.ਪੀ.ਓ. ਆਧਾਰ ਕਾਰਡ ਦੀ ਕਾਪੀ ਅਤੇ ਇਸ ਨਾਲ ਲਿੰਕ ਕੀਤਾ ਕੰਮ ਕਰਨ ਵਾਲਾ ਮੋਬਾਈਲ ਫ਼ੋਨ ਲਿਆਓ। ਜ਼ਿਲ੍ਹਾ ਖਜ਼ਾਨਾ ਅਫ਼ਸਰ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਦਾ ਜੀਵਨ ਸਰਟੀਫਿਕੇਟ ਜਾਂ ਈ-ਕੇ.ਵਾਈ.ਸੀ. ਹਾਲੇ ਬਕਾਇਆ ਹੈ, ਉਹ ਨਿਰਧਾਰਤ ਮਿਤੀਆਂ ਦੌਰਾਨ ਇਸ ਕੈਂਪ ਦਾ ਲਾਭ ਉਠਾਉਣ ਅਤੇ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਤਾਂ ਜੋ ਉਨ੍ਹਾਂ ਦੀ ਪੈਨਸ਼ਨ ਦੀ ਅਦਾਇਗੀ ਨਿਰਵਿਘਨ ਜਾਰੀ ਰਹਿ ਸਕੇ।