ਪਾਬੰਦੀਸ਼ੁਦਾ ਕੈਪਸੂਲ ਵੇਚਣ ਵਾਲਾ ਮੈਡੀਕਲ ਸਟੋਰ ਮਾਲਕ ਗ੍ਰਿਫ਼ਤਾਰ
ਸਹਾਇਕ ਥਾਣਾ ਅਧਿਕਾਰੀ ਸ਼ਰਮਾ ਸਿੰਘ ਨੇ ਦੱਸਿਆ ਕਿ ਡਰੱਗ ਇੰਸਪੈਕਟਰ ਫਿਰੋਜ਼ਪੁਰ ਵੱਲੋਂ ਥਾਣਾ ਸਿਟੀ ਵਿੱਚ ਭੇਜੇ ਗਏ ਇੱਕ ਪੱਤਰ ਰਾਹੀਂ ਜਾਣਕਾਰੀ ਦਿੱਤੀ ਗਈ ਸੀ ਕਿ ਬਸਤੀ ਭੱਟੀਆਂ ਵਾਲੀ, ਫਿਰੋਜ਼ਪੁਰ ਸ਼ਹਿਰ ਵਿੱਚ ਬਾਬਾ ਸ਼ਹਿਨਸ਼ਾਹ ਦਰਗਾਹ ਦੇ ਨੇੜੇ ਸਥਿਤ ‘ਐੱਮ.ਐੱਸ. ਕੀਰਤ ਮੈਡੀਕਲ ਸਟੋਰ’ ਦਾ ਮਾਲਕ ਹਰਜਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮਕਾਨ ਨੰਬਰ 122-A, ਮੱਲਾਂਵਾਲਾ ਰੋਡ, ਫਿਰੋਜ਼ਪੁਰ ਸ਼ਹਿਰ ਖੁੱਲ੍ਹੇਆਮ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰ ਰਿਹਾ ਸੀ।ਮੁਲਜ਼ਮ ਪਾਬੰਦੀਸ਼ੁਦਾ ਦਵਾਈਆਂ ਵੇਚ ਕੇ ਮਾਸੂਮ ਲੋਕਾਂ ਦੀਆਂ ਜਾਨਾਂ ਨੂੰ ਖ਼ਤਰੇ ਵਿੱਚ ਪਾ ਰਿਹਾ ਸੀ। ਪੁਲਿਸ ਦੀ ਕਾਰਵਾਈ ਦੌਰਾਨ ਮੁਲਜ਼ਮ ਹਰਜਿੰਦਰ ਸਿੰਘ ਕੋਲੋਂ 49 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ, ਜਿਨ੍ਹਾਂ ਦੀ ਵਿਕਰੀ ‘ਤੇ ਪ੍ਰਸ਼ਾਸਨ ਵੱਲੋਂ ਸਖ਼ਤ ਪਾਬੰਦੀ ਲਗਾਈ ਗਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਹਰਜਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
SikhDiary