‘ਆਪ’ ਨੇ ਪਟਿਆਲਾ ਦੇ 21 ਵਾਰਡਾਂ ’ਚ ਉਤਾਰੇ ਉਮੀਦਵਾਰ
ਪਟਿਆਲਾ: ਪਟਿਆਲਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ 21 ਵਾਰਡਾਂ ਲਈ ਨਵੇਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਨੂੰ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਜਾਰੀ ਕੀਤਾ ਗਿਆ।ਜਾਰੀ ਕੀਤੀ ਗਈ ਸੂਚੀ ਵਿੱਚ ਜਨਰਲ, ਮਹਿਲਾ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਉਮੀਦਵਾਰਾਂ ਨੂੰ ਮੌਕਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਵੱਲੋਂ 9 ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਉਮੀਦਵਾਰਾਂ ਦੇ ਨਾਂ ਇਸ ਤਰ੍ਹਾਂ ਹਨ:ਇਸ ਨਵੀਂ ਸੂਚੀ ਨਾਲ ਪਾਰਟੀ ਨੇ ਪਟਿਆਲਾ ਨਗਰ ਨਿਗਮ ਦੇ ਹੋਰ ਵਾਰਡਾਂ ਵਿੱਚ ਆਪਣੀ ਚੋਣ ਮੁਹਿੰਮ ਨੂੰ ਅੱਗੇ ਵਧਾਇਆ ਹੈ। ਹੁਣ ਆਉਣ ਵਾਲੇ ਸਮੇਂ ਵਿੱਚ ਬਾਕੀ ਵਾਰਡਾਂ ਦੇ ਉਮੀਦਵਾਰਾਂ ਦੇ ਐਲਾਨ ’ਤੇ ਵੀ ਸਿਆਸੀ ਨਜ਼ਰਾਂ ਰਹਿਣਗੀਆਂ।
SikhDiary