ਸਵੇਰੇ-ਸ਼ਾਮ ਸਾਵਧਾਨ! ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਧੁੰਦ ਨੂੰ ਲੈ ਕੇ ਅਲਰਟ

ਚੰਡੀਗੜ੍ਹ: ਪੰਜਾਬ ਵਿੱਚ ਠੰਡ ਦਾ ਅਸਰ ਹੌਲੀ-ਹੌਲੀ ਵਧਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਸੂਬੇ ਦੇ ਮੌਸਮ ਨੂੰ ਲੈ ਕੇ ਨਵੀਂ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, 19 ਤੋਂ 22 ਨਵੰਬਰ ਤੱਕ ਕਈ ਜ਼ਿਲ੍ਹਿਆਂ ਵਿੱਚ ਧੁੰਦ ਪੈਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ। ਰਾਤ ਅਤੇ ਸਵੇਰ ਦੇ ਸਮੇਂ ਕੁਝ ਇਲਾਕਿਆਂ ਵਿੱਚ ਧੁੰਦ ਪੈ ਸਕਦੀ ਹੈ, ਜਿਸ ਕਾਰਨ ਸੜਕਾਂ ‘ਤੇ ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।ਪਿਛਲੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਨੇੜੇ ਬਣਿਆ ਹੋਇਆ ਹੈ। ਫਰੀਦਕੋਟ ਵਿੱਚ ਸਭ ਤੋਂ ਘੱਟ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।ਵੱਖ-ਵੱਖ ਸ਼ਹਿਰਾਂ ਵਿੱਚ ਦਰਜ ਘੱਟੋ-ਘੱਟ ਤਾਪਮਾਨ ਇਸ ਤਰ੍ਹਾਂ ਰਿਹਾ:ਮੌਸਮ ਵਿੱਚ ਆ ਰਹੀ ਤਬਦੀਲੀ ਦੇ ਨਾਲ ਸਵੇਰ ਅਤੇ ਰਾਤ ਦੇ ਸਮੇਂ ਠੰਡ ਵਧਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਧੁੰਦ ਦੌਰਾਨ ਵਾਹਨ ਚਾਲਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।