ਸੋਨਾ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਜਾਰੀ

ਜਲੰਧਰ : ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਦੇ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਅੱਜ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, 24 ਕੈਰੇਟ ਸੋਨੇ ਦੀ ਕੀਮਤ ਘੱਟ ਕੇ 1,26,500 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ ਹੈ, ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 1,17,650 ਰੁਪਏ ਦਰਜ ਕੀਤੀ ਗਈ ਹੈ।ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ। ਐਸੋਸੀਏਸ਼ਨ ਦੇ ਅਨੁਸਾਰ, ਚਾਂਦੀ ਦੀ ਕੀਮਤ 1,53,400 ਰੁਪਏ ਪ੍ਰਤੀ ਕਿਲੋਗ੍ਰਾਮ ਦਰਜ ਕੀਤੀ ਗਈ ਹੈ। ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇਹ ਗਿਰਾਵਟ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।