ਪੰਜਾਬ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵਾਧਾ, ਜਾਣੋ ਅੱਜ ਦੇ ਤਾਜ਼ਾ ਭਾਅ

ਪੰਜਾਬ : ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਦਾ ਦੌਰ ਜਾਰੀ ਹੈ। ਅੱਜ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ। ਜਲੰਧਰ ਸਰਾਫਾ ਐਸੋਸੀਏਸ਼ਨ ਅਨੁਸਾਰ 24 ਕੈਰੇਟ ਸੋਨੇ ਦੀ ਕੀਮਤ ਵਧ ਕੇ 1,27,600 ਰੁਪਏ ਹੋ ਗਈ ਹੈ, ਜਦਕਿ ਬੀਤੇ ਦਿਨ ਇਸ ਦਾ ਭਾਅ 1,26,200 ਰੁਪਏ ਸੀ।ਇਸੇ ਤਰ੍ਹਾਂ 22 ਕੈਰੇਟ ਸੋਨੇ ਦੀ ਕੀਮਤ ਵੀ 1,17,370 ਰੁਪਏ ਤੋਂ ਵਧ ਕੇ 1,18,670 ਰੁਪਏ ਹੋ ਗਈ ਹੈ। ਉੱਥੇ ਹੀ ਚਾਂਦੀ ਦੀ ਕੀਮਤ ਵਿੱਚ ਵੀ ਚੰਗੀ ਤੇਜ਼ੀ ਦੇਖਣ ਨੂੰ ਮਿਲੀ ਹੈ। ਬੁੱਧਵਾਰ ਨੂੰ 1,49,500 ਰੁਪਏ ਪ੍ਰਤੀ ਕਿਲੋ ਵਿਕਣ ਵਾਲੀ ਚਾਂਦੀ ਵੀਰਵਾਰ ਨੂੰ ਵਧ ਕੇ 1,54,400 ਰੁਪਏ ’ਤੇ ਪਹੁੰਚ ਗਈ।