26 ਜਨਵਰੀ ਦੇ ਦਿੱਲੀ ਟਰੈਕਟਰ ਮਾਰਚ ‘ਚ ਸ਼ਾਮਲ ਹੋਣ ਲਈ ਪਿੰਡ-ਪਿੰਡ ਹੋ ਰਹੀਆਂ ਤਿਆਰੀਆਂ

ਮੋਗਾ (ਸਰਬਜੀਤ ਰੌਲੀ) : ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕਿਸਾਨ ਨਾ ਖੁਸ਼ ਨਜ਼ਰ ਆ ਰਿਹਾ ਹੈ ਅਤੇ ਇਸ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਪਿੰਡ ਪਿੰਡ ਵੱਡੇ ਪੱਧਰ ਤੇ ਤਿਆਰੀਆਂ ਹੋ ਰਹੀਆਂ ਹਨ ਇੱਥੇ ਹੀ 26 ਤਰੀਕ ਨੂੰ ਦਿੱਲੀ ਵਿੱਚ ਕੀਤੇ ਜਾ ਰਹੇ ਟਰੈਕਟਰ ਮਾਰਚ ਵਿਚ ਸ਼ਾਮਲ ਹੋਣ ਲਈ ਪਿੰਡ ਪਿੰਡ ਟਰੈਕਟਰਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਵੱਡੇ ਪੱਧਰ ਤੇ ਪਿੰਡ ਵਿਚ ਬਣੀਆਂ ਵਰਕਸ਼ਾਪਾਂ ਉਪਰ ਟਰੈਕਟਰਾਂ ਉੱਪਰ ਝੰਡੇ ਲਗਾਏ ਜਾ ਰਹੇ ਹਨ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਪਿੰਡ ਵਿੱਚੋਂ 100 ਤੋਂ ਉੱਪਰ ਟਰੈਕਟਰ 22 ਜਨਵਰੀ ਨੂੰ ਦਿੱਲੀ ਰਵਾਨਾ ਹੋਣਗੇ ।ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਜਸਪਾਲ ਸਿੰਘ ਅਤੇ ਗੁਰਨਿਸ਼ਾਨ ਸਿੰਘ ਨੇ ਦੱਸਿਆ ਕਿ 26 ਤਰੀਕ ਨੂੰ ਦਿੱਲੀ ਵਿੱਚ ਕੀਤੇ ਜਾ ਰਹੇ ਟਰੈਕਟਰ ਮਾਰਚ ਲਈ ਪਿੰਡ ਪੱਧਰ ਤੇ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ ਅਤੇ ਹਰ ਘਰ ਵੱਲੋਂ ਸਾਨੂੰ ਵੱਡੇ ਪੱਧਰ ਤੇ ਸਹਿਯੋਗ ਮਿਲ ਰਿਹਾ ਹੈ ਅਤੇ ਸਮੁੱਚੇ ਪਿੰਡ ਨੇ ਇਹ ਫੈਸਲਾ ਕੀਤਾ ਹੈ ਕਿ ਹਰ ਘਰ ਦਾ ਇਕ ਵਿਅਕਤੀ 26 ਜਨਵਰੀ ਨੂੰ ਦਿੱਲੀ ਵਿੱਚ ਕੱਢੇ ਜਾ ਰਹੇ ਟਰੈਕਟਰ ਮਾਰਚ ਵਿੱਚ ਜ਼ਰੂਰ ਸ਼ਾਮਲ ਹੋਵੇਗਾ ਉਨ੍ਹਾਂ ਕਿਹਾ ਕਿ ਅਸੀਂ ਵੱਡੇ ਪੱਧਰ ਤੇ ਆਪਣੀਆਂ ਮਾਤਾਵਾਂ ਭੈਣਾਂ ਅਤੇ ਬੱਚਿਆਂ ਨੂੰ ਨਾਲ ਲੈ ਕੇ 22 ਨੂੰ ਦਿੱਲੀ ਲਈ ਰਵਾਨਾ ਹੋਵਾਂਗੇ !ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਹੁਣ ਇੰਨਾ ਤੇਜ਼ ਹੋ ਜਾਵੇਗਾ ਕਿ ਮੋਦੀ ਸਰਕਾਰ ਨੂੰ ਹੱਥਾਂ ਪੈਰਾਂ ਦੀਆਂ ਪੈ ਜਾਣਗੀਆਂ ਅਤੇ ਉਨ੍ਹਾਂ ਚਿਰ ਅਸੀਂ ਦਿੱਲੀ ਤੋਂ ਵਾਪਸ ਨਹੀਂ ਪਰਤਾਂਗੇ ਜਿੰਨਾ ਚਿਰ ਇਹ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ।