ਦਿੱਲੀ ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਸ਼ਹੀਦ

ਨਵੀਂ ਦਿੱਲੀ  : ਦਿੱਲੀ ਦੀ ਸਰਹੱਦਾਂ ‘ਤੇ ਕਿਸਾਨਾਂ ਦਾ ਧਰਨਾ ਅੱਜ 55ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਕਿਸਾਨ ਦਿੱਲੀ ਦੀ ਸਰਹੱਦ ‘ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀ ਜਾਨ ਗੁਆ ਲਈ ਹੈ।ਤੁਹਾਨੂੰ ਦੱਸ ਦਈਏ ਕਿ ਬੀਤੀ ਰਾਤ ਸੰਘਰਸ਼ ਨੂੰ ‘ਚ ਮੌਜੂਦ ਨਾਭਾ ਦੇ ਤੁੰਗਾ ਪਿੰਡ ਦੇ ਧੰਨਾ ਸਿੰਘ ਵੀ ਸ਼ਹੀਦ ਹੋ ਗਏ ਹਨ। ਉਨ੍ਹਾਂ ਦੀ ਉਮਰ 60 ਸਾਲ ਸੀ। ਉਨ੍ਹਾਂ ਨੂੰ ਅੱਜ ਸਵੇਰੇ ਬਿਸਤਰੇ ‘ਚ ਬੇਹੋਸ਼ ਪਾਇਆ ਗਿਆ ਅਤੇ ਫਿਰ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ।