ਦਿੱਲੀ ਅੰਦੋਲਨ ‘ਚ ਇਕ ਹੋਰ ਕਿਸਾਨ ਦੀ ਹੋਈ ਮੌਤ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਦੇ ਚੱਲਦੇ ਕਈ ਕਿਸਾਨਾਂ ਦੀ ਜਾਨ ਚਲੀ ਗਈ। ਦਿੱਲੀ ਦੇ ਟਿਕਰੀ ਬਾਰਡਰ ਵਿਖੇ ਧੂਰੀ ਨੇੜਲੇ ਪਿੰਡ ਬੁੱਗਰਾ ਦੇ ਕਿਸਾਨ ਬਲਦੇਵ ਸਿੰਘ (65) ਦੀ ਅੰਦੋਲਨ ਵਿਚ ਬਿਮਾਰ ਪੈਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ। ਬਲਦੇਵ ਸਿੰਘ ਕਿਸਾਨ ਜਥੇਬੰਦੀ ਉਗਰਾਹਾਂ ਦਾ ਮੈਂਬਰ ਸੀ।