ਕਿਸਾਨਾਂ ਦੀ ਟਰੈਕਟਰ ਪਰੇਡ ਤੋਂ ਪਹਿਲਾ ਨਵਜੋਤ ਸਿੱਧੂ ਨੇ ਕਹੀ ਇਹ ਗੱਲ

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕੇਂਦਰ ਸਰਕਾਰ ਦੇ 3 ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਵਿਰੁੱਧ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਮਾਰਚ ਕੱਢੇ ਜਾਣ ਤੋਂ ਪਹਿਲਾਂ ਵੱਡਾ ਬਿਆਨ ਦਿੱਤਾ ਹੈ। ਸਿੱਧੂ ਨੇ ਕਿਹਾ ਹੈ ਕਿ ਟਰੈਕਟਰ ਹੁਣ ਆਪਣਾ ਦਾਇਰਾ ਛੱਡ ਕੇ (ਖੇਤ ਵਾਹੁਣ) ਦੇਸ਼ ਦੇ ਅੰਦਰ ਸੜਕਾਂ ‘ਤੇ ਆਉਣ ਵਾਲੀ ਰਾਜਨੀਤਿਕ ਤਬਦੀਲੀ ਦਾ ਇੰਜਨ ਬਣ ਗਿਆ ਹੈ। ਇਹ ਗਣਤੰਤਰ ਦਿਵਸ ਪਰੇਡ ਦਾ ਆਰਕੀਟੈਕਟ ਹੋਵੇਗਾ। ਸਿੱਧੂ ਨੇ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਕੀਤੀ ਇਸ ਪੋਸਟ ਰਾਹੀਂ ਕਿਸਾਨਾਂ ਦੁਆਰਾ ਦੇਸ਼ ਦੇ ਰਾਜਨੀਤਿਕ ਮਾਹੌਲ ਵਿਚ ਤਬਦੀਲੀ ਵੱਲ ਇਸ਼ਾਰਾ ਕੀਤਾ ਹੈ।ਕਿਸਾਨੀ ਕਾਨੂੰਨਾਂ ਖਿਲਾਫ ਯੂਨਾਈਟਿਡ ਫਾਰਮਰਜ਼ ਫਰੰਟ ਵੱਲੋਂ 26 ਜਨਵਰੀ ਨੂੰ ਕੀਤੀ ਜਾਣ ਵਾਲੀ ਕਿਸਾਨ ਗਣਤੰਤਰ ਪਰੇਡ ਦੀ ਕਿਸਾਨ ਯੂਨੀਅਨ ਨੇ ਪੂਰੀ ਤਿਆਰੀ ਕਰ ਲਈ ਗਈ ਹੈ ਅਤੇ ਹੁਣ ਪੁਲਿਸ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਪਰੇਡ ਲਈ ਨਿਰਦੇਸ਼ ਅਤੇ ਨਿਯਮ ਵੀ ਜਾਰੀ ਕੀਤੇ ਗਏ ਹਨ। Tags: Navjot Sidhutractor parade